15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਰੋਬਾਰੀ ਅੰਕੁਰ ਬਹਿਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ਉਸ ਦੀ ਪਤਨੀ ਸਲੋਨੀ ਬਹਿਲ, ਸਲੋਨੀ ਬਹਿਲ ਦੇ ਪਿਤਾ ਪ੍ਰਦੀਪ ਕੁਮਾਰ, ਮਾਂ ਸੀਮਾ ਰਾਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਬੇਟੀ ਦਾ ਜਨਮ ਦਿਨ ਸੀ ਅਤੇ ਉਸਦੀ ਪਤਨੀ ਨੇ ਉਸਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ, ਜਦੋਂ ਉਸਨੇ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਉਸ ਦੀ ਪਤਨੀ ਭੜਕ ਪਈ ਅਤੇ ਉਸ ਨਾਲ ਗਾਲੀ ਗਲੋਚ ਕੀਤੀ | ਉਕਤ ਸਲੋਨੀ ਨੇ ਫ਼ੋਨ ਕਰਕੇ ਆਪਣੇ ਮਾਤਾ-ਪਿਤਾ ਨੂੰ ਬੁਲਾ ਲਿਆ ਅਤੇ ਉਕਤ ਕਥਿਤ ਦੋਸ਼ੀ ਉਸਦੀ ਸੱਸ ਅਤੇ ਸਹੁਰੇ ਵੱਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਸ਼ਿਕਾਇਤਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਬਾਬਾ ਗੁਲਜ਼ਾਰ ਸਿੰਘ ਝਾਂਡੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਚੌਥਾ ਦਸਤਾਰ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਕਾਂਗਰਸ ਹਲਕਾ ਸਾਹਨੇਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮੰਤੀ ਚੋਣਾਂ ਸ਼ਾਨ ਨਾਲ ਜਿੱਤੇਗੀ-ਵੜੈਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।