15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 80 ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਭੁਪਿੰਦਰ ਮਹਿਤਾ ਉਰਫ਼ ਭੋਲੂ ਪੁੱਤਰ ਭੂਸ਼ਨ ਨਾਲ ਵਾਸੀ ਸਿਰਸਾ ਵਜੋਂ ਕੀਤੀ ਗਈ ਹੈ | ਪੁਲਿਸ ਵੱਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਪਿੰਡ ਭੱਟੀਆਂ ਨੇੜਿਉਂ ਕਾਬੂ ਕੀਤਾ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਦੌਲਤ ਕਾਲੋਨੀ ਦੀ ਸ਼ਿਕਾਇਤ 'ਤੇ ਘਨੱਈਆ ਸਬਜ਼ੀ ਵਾਲਾ ਅਤੇ ਉਸਦੇ ਚਾਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਘਨੱਈਆ ਅਤੇ ਉਸਦੇ ਸਾਥੀ ਇਕ ਵਿਅਕਤੀ ਦੀ ਕੁੱਟਮਾਰ ਕਰ ਰਹੇ ਸਨ, ਜਦੋਂ ਉਸਨੇ ਇਨ•ਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਵੱਲੋਂ ਉਸਦੀ ਵੀ ਕੁੱਟਮਾਰ ਕੀਤੀ ਗਈ | ਜਿਸ 'ਤੇ ਸ਼ਿਕਾਇਤਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਆਪ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਆਟੋ ਚੋਰੀ
ਸਥਾਨਕ ਭਾਈ ਰਣਧੀਰ ਸਿੰਘ ਨਗਰ ਤੋਂ ਚੋਰਾਂ ਵਲੋਂ ਪਰਮਜੀਤ ਸਿੰਘ ਨਾਮੀ ਵਿਅਕਤੀ ਦਾ ਬੈਟਰੀ ਵਾਲਾ ਆਟੋ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦੇ ਕਾਬੂ
ਪੁਲਿਸ ਨੇ ਮਨੀਸ਼ ਵਰਮਾ ਵਾਸੀ ਪ੍ਰੇਮ ਵਿਹਾਰ ਨੂੰ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਪਿੰਕ ਪਲਾਜ਼ਾ ਮਾਰਕੀਟ ਚੌੜਾ ਬਾਜ਼ਾਰ ਵਿਚ ਨਸ਼ਾ ਕਰ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਕੁਲਵਿੰਦਰ ਸਿੰਘ ਉਰਫ਼ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਗੁੱਡੂ ਪੁੱਤਰ ਜੀਆ ਲਾਲ ਵਾਸੀ ਸ਼ੇਰਪੁਰ ਨੂੰ ਵੀ ਕਾਬੂ ਕਰਕੇ ਉਸ ਤੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸ਼ੰਕਰ ਸਾਹਨੀ ਵਾਸੀ ਪੁਸ਼ਪ ਵਿਹਾਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ |

ਪਿਛਲੀ ਖ਼ਬਰ ਕਤਲ ਮਾਮਲੇ 'ਚ 4 ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਤੇ 50-50 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।