28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਾਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਸੰਤ ਨਗਰ ਦੇ ਰਹਿਣ ਵਾਲੇ ਰਾਹੁਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਦਿਲਪ੍ਰੀਤ ਸਿੰਘ ਵਾਸੀ ਸ਼ਿਮਲਾਪੁਰੀ ਗੁਰਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ਦੀ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਉਸ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਅੱਗ ਲੱਗਣ ਕਾਰਨ ਦਾ ਭਾਰੀ ਨੁਕਸਾਨ ਹੋਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਵਿਵਾਦ ਦਾ ਕਾਰਨ ਨਿੱਜੀ ਰਜਿੰਸ਼ ਦੱਸਿਆ ਜਾਂਦਾ ਹੈ |

ਪਿਛਲੀ ਖ਼ਬਰ ਪੁਲਿਸ ਹਿਰਾਸਤ ਵਿਚੋਂ ਮੁਲਜ਼ਮ ਫ਼ਰਾਰ <br/> ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।