27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਿਖੇ ਪੈਦਲ ਮਾਰਚ ਦਾ ਕੀਤਾ ਸਵਾਗਤ <br/>

ਅਜੀਤ ਡੈਸਕ 06-12-2025
ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਦੇ ਹੱਕਾਂ ਅਤੇ ਖੁਦ ਮੁਖਤਾਰੀ ਲਈ ਜੰਗ ਹੱਕਾਂ ਦੀ, ਸਫ਼ਰ ਇਨਸਾਫ਼ ਦਾ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਧਰਤੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੱਕ ਨੌਜਵਾਨ ਆਗੂ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਆਰੰਭ ਪੈਦਲ ਮਾਰਚ ਦਾ ਸਥਾਨਕ ਲੁਧਿਆਣਾ ਮਲੇਰਕੋਟਲਾ ਰੋਡ ਨਜ਼ਦੀਕ ਬਿਜਲੀ ਘਰ ਆਲਮਗੀਰ ਸਥਿਤ ਜਸ ਨਿਊਟ੍ਰੀਸ਼ਨ ਕਲੱਬ, ਵਿਰਾਸਤੀ ਹਵੇਲੀ ਆਲਮਗੀਰ ਵਿਖੇ ਉੱਘੇ ਸਮਾਜ ਸੇਵੀ ਆਗੂ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪੈਦਲ ਮਾਰਚ ਦੇ ਪ੍ਰਬੰਧਕਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਨਾਮੀ ਸਮਾਜ ਸੇਵੀ ਆਗੂ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਕਿਹਾ ਕਿ ਸਰਕਾਰਾਂ ਦੇ ਜ਼ੁਲਮ ਤੋਂ ਸਤਾਏ ਸੂਬਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਮਨਦੀਪ ਸਿੰਘ ਸਿੱਧੂ ਵਲੋਂ ਜੋ ਪੈਦਲ ਮਾਰਚ ਆਰੰਭ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਕੰਮ ਹੈ, ਜਿਸ ਨਾਲ ਸੂਬਾ ਵਾਸੀ ਆਪਣੇ ਹੱਕਾਂ ਪ੍ਰਤੀ ਹੋਰ ਜਾਗਰੂਕ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਬਲਵੰਤ ਸਿੰਘ, ਪਰਗਟ ਸਿੰਘ ਗਰੇਵਾਲ ਆਲਮਗੀਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਗੁਰਬਾਣੀ ਕੌਰ, ਕਮਲਪ੍ਰੀਤ ਕੌਰ, ਪ੍ਰੀਆ, ਸੁਖਪ੍ਰੀਤ ਕੌਰ, ਹਰਮਨ, ਰਮਨਦੀਪ ਕੌਰ, ਨਵਪ੍ਰੀਤ ਕੌਰ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ-ਘਰਾਂਗਣਾ <br/> ਅਗਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 47 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।