23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸੂਬਾ ਸਰਕਾਰ ਦੀ ਧੱਕੇਸ਼ਾਹੀ ਬੌਖਲਾਹਟ ਦਾ ਨਤੀਜਾ-ਕਾਉਂਕੇ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸੂਬਾ ਸਰਕਾਰ ਦੀ ਧੱਕੇਸ਼ਾਹੀ ਬੌਖਲਾਹਟ ਦਾ ਨਤੀਜਾ ਹੈ, ਪਰ ਯੂਥ ਅਕਾਲੀ ਦਲ ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਣ ਦੇ ਸਮਰੱਥ ਹੈ | ਇਹ ਪ੍ਰਗਟਾਵਾ ਅੱਜ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਘਨੌਰ, ਅੰਮਿ੍ਤਸਰ, ਰਾਜਾਸਾਂਸੀ, ਸਾਹਨੇਵਾਲ ਅਤੇ ਕਈ ਹੋਰ ਹਲਕਿਆਂ ਵਿਚ ਪ੍ਰਸ਼ਾਸਨ ਵਲੋਂ ਸਾਡੇ ਉਮੀਦਵਾਰਾਂ ਨੂੰ ਤੰਗ-ਪਰੇਸ਼ਾਨ ਕਰਨ ਦੀਆਂ ਘਟਨਾਵਾਂ ਦੀ ਅਕਾਲੀ ਦਲ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ | ਉਨ੍ਹਾਂ ਕਿਹਾ ਕਿ ਇਕ ਪੁਲਿਸ ਅਧਿਕਾਰੀ ਦੀ ਆਡੀਓ ਵਾਇਰਲ ਹੋਣਾ ਅਤੇ ਉਸਦਾ ਕਿਸ ਤਰ੍ਹਾਂ ਅਕਾਲੀ ਉਮੀਦਵਾਰਾਂ ਦੇ ਕਾਗਜ਼ ਦਾਖਲ ਹੋਣ ਵਿਚ ਰੁਕਾਵਟ ਪਾਉਣਾ, ਇਹ ਸਾਬਤ ਕਰਦਾ ਹੈ ਕੇ ਸੱਤਾ ਧਿਰ ਨੂੰ ਅਕਾਲੀ ਦਲ ਦਾ ਡਰ ਹੈ | ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਗਿਣਤੀ ਤੱਕ ਯੂਥ ਅਕਾਲੀ ਵਰਕਰ ਆਪਣੇ ਉਮੀਦਵਾਰਾਂ ਨਾਲ ਡਟ ਕੇ ਖੜਨਗੇ ਅਤੇ 'ਆਪ' ਸਰਕਾਰੀ ਦੇ ਧੱਕੇ ਦਾ ਜੁਆਬ ਵੀ ਦੇਣਗੇ¢

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਜਸਬੀਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਤੇ ਇੰਦਰਜੀਤ ਗਿੱਲ ਨੂੰ ਬਲਾਕ ਸੰਮਤੀ ਮੈਂਬਰ... ਅਗਲੀ ਖ਼ਬਰ ਵਿਦੇਸ਼ੀ ਮਹਿਮਾਨਾਂ ਨੂੰ ਰਾਹੁਲ ਗਾਂਧੀ ਨੂੰ ਨਾ ਮਿਲਣ ਦੇਣਾ ਭਾਰਤੀ ਲੋਕਤੰਤਰ ਦੀਆਂ ਪਰੰਪਰਾਵਾਂ ਦਾ ਘਾਣ-ਬਾਵਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।