23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸ ਪਾਰਟੀ ਨੇ ਜਸਬੀਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਤੇ ਇੰਦਰਜੀਤ ਗਿੱਲ ਨੂੰ ਬਲਾਕ ਸੰਮਤੀ ਮੈਂਬਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ <br/>

ਅਜੀਤ ਡੈਸਕ 06-12-2025
ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸਾਬਕਾ ਸਰਪੰਚ ਜਸਬੀਰ ਸਿੰਘ ਨੂੰ ਜ਼ਿਲਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਜ਼ਿਲ•ਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੂੰ ਜੋਨ ਗਿੱਲ ਤੋਂ ਬਲਾਕ ਸੰਮਤੀ ਮੈਂਬਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ | ਇਸੇ ਤਰਾਂ ਬਲਾਕ ਸੰਮਤੀ ਜ਼ੋਨ ਧਰੋੜ ਤੋਂ ਵਰਿੰਦਰ ਕੌਰ ਊਸ਼ਾ ਅਤੇ ਜ਼ੋਨ ਸੰਗੋਵਾਲ ਤੋਂ ਗੁਰਦੀਪ ਸਿੰਘ, ਜ਼ੋਨ ਜਸਦੇਵ ਨਗਰ ਤੋਂ ਇੰਦਰਵੀਰ ਸਿੰਘ, ਜ਼ੋਨ ਜਸਪਾਲ ਬਾਂਗਰ ਤੋਂ ਜਸਬੀਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜ਼ਿਲਾ ਪ੍ਰੀਸ਼ਦ ਮੈਂਬਰ ਉਮੀਦਵਾਰ ਤੇ ਸਾਬਕਾ ਸਰਪੰਚ ਜਸਬੀਰ ਸਿੰਘ, ਬਲਾਕ ਸੰਮਤੀ ਮੈਂਬਰ ਉਮੀਦਵਾਰ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਸਤਾਏ ਹਲਕਾ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ, ਜਿਸ ਸਦਕਾ ਉਹ ਜ਼ੋਨ ਗਿੱਲ ਤੋਂ ਉਕਤ ਸੀਟ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਉਤਾਰੂ-ਸੁਖਬੀਰ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸੂਬਾ ਸਰਕਾਰ ਦੀ ਧੱਕੇਸ਼ਾਹੀ ਬੌਖਲਾਹਟ ਦਾ ਨਤੀਜਾ-ਕਾਉਂਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।