23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੌਰਾਨ ਲੋਕਾਂ ਦੇ ਮਨਾਂ ਵਿਚ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ-ਹਰਨਾਮਪੁਰਾ, ਆਲਮਗੀਰ

ਗੱਲਬਾਤ ਕਰਦੇ ਹੋਏ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨਾਲ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਜਸਵੰਤ ਸਿੰਘ ਹਰਨਾਮਪੁਰਾ, ਗੁਰਜੀਤ ਸਿੰਘ ਲਹਿਰਾ ਅਤੇ ਹੋਰ | ਤਸਵੀਰ : ਜਰਨੈਲ ਸਿੰਘ ਪੱਟੀ <br/> 06-12-2025
ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀਆਂ 6 ਜ਼ਿਲ੍ਹਾ ਪ੍ਰੀਸ਼ਦ ਅਤੇ 45 ਬਲਾਕ ਸੰਮਤੀ ਜੋਨਾ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ, ਜੋ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਧੋਬੀ ਪਟਕਾ ਦੇ ਕੇ ਭਾਰੀ ਬਹੁਮਤ ਨਾਲ ਜੇਤੂ ਬਣ ਕੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨ ਨੂੰ ਹੋਰ ਉੱਚਾ ਕਰਨਗੇ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਤੇ ਨੈਸ਼ਨਲ ਐਵਾਰਡੀ, ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਸਾਬਕਾ ਚੇਅਰਮੈਨ ਜਸਵੰਤ ਸਿੰਘ ਚਹਿਲ ਨੇ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਲਕੇ ਦੇ ਵੋਟਰਾਂ ਦੇ ਮਨਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਡਾ ਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜੋ ਕਿ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਦਰਜ ਕਰਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ | ਮੈਂਬਰ ਜਥੇਦਾਰ ਆਲਮਗੀਰ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਗਰਾਊਾਡ ਲੈਵਲ 'ਤੇ ਵਰਕਰਾਂ ਅਤੇ ਆਗੂਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਜਾਨ ਰਹੇ ਹਨ ਅਤੇ ਮੌਜੂਦਾ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਡਟ ਕੇ ਅੜ ਅਤੇ ਖੜ ਰਹੇ ਹਨ, ਜਿਸ ਨਾਲ ਪਾਰਟੀ ਵਰਕਰਾਂ ਦੇ ਮਨਾਂ ਅੰਦਰ ਨਵਾਂ ਜੋਸ਼ ਪੈਦਾ ਹੋਇਆ ਹੈ | ਉਕਤ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਆਮ ਆਦਮੀ ਪਾਰਟੀ ਸਰਕਾਰ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ | ਇਸ ਮੌਕੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਦੀ ਲੁਧਿਆਣਾ ਫੇਰੀ ਨੇ ਅਕਾਲੀ ਵਰਕਰਾਂ ਵਿਚ ਭਰਿਆ ਜੋਸ਼ <br/> ਅਗਲੀ ਖ਼ਬਰ ਸੁਖਵਿੰਦਰ ਕੌਰ ਨੇ ਬਲਾਕ ਸੰਮਤੀ ਜ਼ੋਨ ਖਾਨਪੁਰ ਤੋਂ ਭਰੀ ਨਾਮਜ਼ਦਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।