19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜੀ.ਐਸ.ਟੀ. ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰਨ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜੀ.ਐਸ.ਟੀ. ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਮਿਸ਼ਨਰ ਜੀ.ਐਸ.ਟੀ. ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਾਮ ਇੰਪੈਕਸ ਜੀਵਨ ਨਗਰ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਸਰਕਾਰੀ ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰ ਦਿੱਤੀ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਵਿਖੇ ਸੈਂਕੜੇ ਐਂਬੂਲੈਂਸ ਚਾਲਕਾਂ ਨੂੰ ਦਿੱਤੀ ਬੀ.ਐਲ.ਐਸ. ਸਿਖਲਾਈ ਅਗਲੀ ਖ਼ਬਰ ਸੰਗਤ ਦਰਸ਼ਨ ਕੈਂਪ ਦੌਰਾਨ ਨਗਰ ਸੁਧਾਰ ਟਰੱਸਟ ਨੇ 40 ਕੇਸਾਂ ਦਾ ਕੀਤਾ ਨਿਪਟਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।