19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਐਸ.ਪੀ.ਐਸ. ਹਸਪਤਾਲ ਵਿਖੇ ਸੈਂਕੜੇ ਐਂਬੂਲੈਂਸ ਚਾਲਕਾਂ ਨੂੰ ਦਿੱਤੀ ਬੀ.ਐਲ.ਐਸ. ਸਿਖਲਾਈ

ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ ਸੈਂਕੜੇ ਐਂਬੂਲੈਂਸ ਚਾਲਕਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ. ਰਮਨਦੀਪ ਕੌਰ ਆਹਲੂਵਾਲੀਆ ਨੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਵਿਚ ਡਾ. ਰਮਨਦੀਪ ਆਹਲੂਵਾਲੀਆ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਐਸ.ਪੀ.ਐਸ. ਹਸਪਤਾਲ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਅੱਜ ਐਂਬੂਲੈਂਸ ਚਾਲਕਾਂ ਨੂੰ ਮੁੱਢਲੀ ਸਹਾਇਤਾ ਦੇਣ ਪ੍ਰਤੀ ਜਾਗਰੂਕ ਕੀਤਾ ਗਿਆ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸੀ.ਓ. ਯੋਗਿੰਦਰ ਨਾਥ ਅਵਧਿਆ ਨੇ ਕਿਹਾ ਕਿ ਐਮ.ਡੀ. ਜੈ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਮੇਂ ਸਮੇਂ 'ਤੇ ਅਜਿਹੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਂਦੇ ਹਨ | ਇਸ ਮੌਕੇ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜੇਕਰ ਹਾਦਸੇ ਤੋਂ ਬਾਅਦ ਜਲਦੀ ਮਰੀਜ਼ ਨੂੰ ਹਸਪਤਾਲ ਲਿਆਂਦਾ ਜਾਵੇ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਹੈ | ਇਸ ਮੌਕੇ ਟਰੈਫ਼ਿਕ ਪੁਲਿਸ ਦੀ ਇੰਸਪੈਕਟਰ ਦਵਿੰਦਰ ਕੌਰ ਤੇ ਬਾਹਰੋਂ ਆਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਵਿਨੇ ਨੇ ਐਂਬੂਲੈਂਸ ਚਾਲਕਾਂ ਨੂੰ ਬੀ.ਐਲ.ਐਸ. ਸਿਖਲਾਈ ਦਿੱਤੀ | ਇਸ ਮੌਕੇ ਅਮਿਤ ਅਰੋੜਾ, ਮਨਕਨਵਰ ਮਾਨ ਤੋਂ ਇਲਾਵਾ ਪੀ.ਆਰ.ਓ. ਲਖਵੀਰ ਸਿੰਘ ਬੱਦੋਵਾਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਨਦੀਪ ਕਾਲੋਨੀ ਵਿਖੇ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਜੀ.ਐਸ.ਟੀ. ਪੋਰਟਲ 'ਤੇ ਗਲਤ ਜਾਣਕਾਰੀ ਅੱਪਲੋਡ ਕਰਨ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।