19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੁਧਿਆਣਾ ਅਦਾਲਤ ਦਾ ਇਤਿਹਾਸਿਕ ਫ਼ੈਸਲਾ <br/>

ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਬਾਗਬਾਨੀ ਮਹਿਕਮੇ ਦੇ ਮੁਲਾਜ਼ਮ ਦੀ ਮਾਰ ਕੁਟਾਈ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਅੱਜ ਅਦਾਲਤ ਵਲੋਂ ਪਹਿਲੀ ਪੇਸ਼ੀ 'ਤੇ ਹੀ ਰਿਹਾਅ ਕਰ ਦਿੱਤਾ ਅਤੇ ਕੇਸ ਵੀ ਖਾਰਜ ਕਰ ਦਿੱਤਾ ਗਿਆ | ਅਦਾਲਤ ਵਿਚ ਪੁਲਿਸ ਅਧਿਕਾਰੀ ਇੰਦੀ ਖ਼ਿਲਾਫ਼ ਦਰਜ ਮਾਮਲੇ ਦੀ ਸਹੀ ਢੰਗ ਨਾਲ ਪੈਰਵੀ ਹੀ ਨਹੀਂ ਕਰ ਪਾਏ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਠੋਸ ਸਬੂਤ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤੇ ਗਏ | ਸ਼ਾਇਦ ਅਜਿਹਾ ਪਹਿਲਾ ਮਾਮਲਾ ਹੈ ਜਦੋਂ ਕਿ ਅਦਾਲਤ ਵਲੋਂ ਸੰਗੀਨ ਧਾਰਾਵਾਂ ਤਹਿਤ ਨਾਮਜ਼ਦ ਕਿਸੇ ਵੀ ਮੁਲਜ਼ਮ ਨੂੰ ਪਹਿਲੀ ਪੇਸ਼ੀ 'ਤੇ ਰਿਹਾਅ ਕੀਤਾ ਹੋਵੇ | ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਬੀਤੇ ਦਿਨ ਕੌਂਸਲਰ ਪਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਗਿ੍ਫ਼ਤਾਰ ਕੀਤਾ ਸੀ | ਪੁਲਿਸ ਪਾਸ ਲਿਖਵਾਈ (ਬਾਕੀ ਸਫ਼ਾ 7 'ਤੇ)
ਮੁੱਢਲੀ ਰਿਪੋਰਟ ਵਿਚ ਨਗਰ ਨਿਗਮ ਕਮਿਸ਼ਨਰ ਨੇ ਇੰਦੀ ਉੱਤੇ ਬਾਗਬਾਨੀ ਮਹਿਕਮੇ ਦੇ ਮੁਲਾਜ਼ਮ ਅਜੇ ਕੁਮਾਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇੰਦੀ ਖ਼ਿਲਾਫ਼ ਕਾਤਲਾਨਾ ਹਮਲਾ ਕਰਨ ਸਮੇਤ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ | ਇਸ ਮਾਮਲੇ ਨੂੰ ਲੈ ਕੇ ਅੱਜ ਬਾਅਦ ਦੁਪਹਿਰ ਇੰਦੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਪਹਿਲਾਂ ਮਾਨਯੋਗ ਜੱਜ ਰੂਪ ਚੌਧਰੀ ਦੀ ਅਦਾਲਤ ਵਿਚ ਇਹ ਸੁਣਵਾਈ ਕੀਤੀ ਗਈ, ਪਰ ਬਾਅਦ ਵਿਚ ਜੁਡੀਸ਼ੀਅਲ ਮਜਿਸਟਰੇਟ ਫਸਟ ਕਲਾਸ ਮਾਨਯੋਗ ਸ਼ਾਨੂ ਗੋਇਲ ਦੀ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਇੰਦੀ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਸੱਗੜ ਪੇਸ਼ ਹੋਏ | ਕਾਂਗਰਸੀ ਆਗੂ ਦੇ ਪਰਿਵਾਰ ਵਲੋਂ ਇੰਦੀ ਨੂੰ ਹਿਰਾਸਤ ਵਿਚ ਲੈਣ ਦੀ ਪੂਰੀ ਵੀਡੀਓਗ੍ਰਾਫੀ ਕੀਤੀ ਹੋਈ ਸੀ | ਐਡਵੋਕੇਟ ਸੱਗੜ ਨੇ ਅਦਾਲਤ ਵਿਚ ਦੱਸਿਆ ਕਿ ਇੰਦੀ ਨੂੰ ਪੁਲਿਸ ਵਲੋਂ ਕਾਫ਼ੀ ਸਮਾਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ, ਕਿਉਂਕਿ ਉਸ ਨੂੰ ਹਿਰਾਸਤ ਵਿਚ ਲੈਣ ਅਤੇ ਮੁੱਢਲੀ ਰਿਪੋਰਟ ਦਰਜ ਕਰਨ ਦੇ ਸਮੇਂ ਵਿਚ ਫਰਕ ਸੀ | ਇਸ ਤੋਂ ਇਲਾਵਾ ਪੁਲਿਸ ਵਲੋਂ 24 ਘੰਟੇ ਬਾਅਦ ਹੀ ਇੰਦੀ ਨੂੰ ਅਦਾਲਤ ਵਿਚ ਪੇਸ਼ ਕਰਨ ਸਬੰਧੀ ਐਡਵੋਕੇਟ ਸੱਗੜ ਨੇ ਅਦਾਲਤ ਵਿਚ ਠੋਸ ਦਲੀਲਾਂ ਦਿੱਤੀਆਂ | ਇਸ ਤੋਂ ਬਾਅਦ ਪੁਲਿਸ ਵਲੋਂ ਅਦਾਲਤ ਵਿਚ ਕਾਤਲਾਨਾ ਹਮਲਾ ਕਰਨ ਸਬੰਧੀ ਵੀ ਕੋਈ ਠੋਸ ਸਬੂਤ ਨਹੀਂ ਪੇਸ਼ ਕੀਤੇ ਜਾ ਸਕੇ | ਲਗਾਤਾਰ ਤਿੰਨ ਘੰਟੇ ਤੋਂ ਵੱਧ ਚੱਲੀ ਬਹਿਸ ਤੋਂ ਬਾਅਦ ਅਦਾਲਤ ਵਲੋਂ ਪੁਲਿਸ ਅਤੇ ਸਰਕਾਰੀ ਪੱਖ ਦੇ ਵਕੀਲਾਂ ਦੀ ਦਲੀਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਅਤੇ ਪੁਲਿਸ ਰਿਮਾਂਡ ਦੇਣ ਦੀ ਦਲੀਲ ਵੀ ਰੱਦ ਕਰ ਦਿੱਤੀ ਅਤੇ ਇੰਦੀ ਨੂੰ ਫੌਰੀ ਤੌਰ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ | ਪੁਲਿਸ ਅਦਾਲਤ ਵਿਚ ਇੰਦੀ ਖ਼ਿਲਾਫ਼ ਕੋਈ ਠੋਸ ਪੈਰਵੀ ਨਹੀਂ ਕਰ ਸਕੀ ਅਤੇ ਸਫ਼ਾਈ ਪੱਖ ਦੇ ਵਕੀਲਾਂ ਸਾਹਮਣੇ ਪੁਲਿਸ ਅਤੇ ਸਰਕਾਰੀ ਪੱਖ ਜਵਾਬ ਹੀ ਨਹੀਂ ਦੇ ਸਕੇ | ਇਸ 'ਤੇ ਅਦਾਲਤ ਵਲੋਂ ਇਹ ਹੁਕਮ ਸੁਣਾਇਆ ਗਿਆ | ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸ

ਪਿਛਲੀ ਖ਼ਬਰ ਬਾਲ ਭਿਖਿਆ ਦੀ ਰੋਕਥਾਮ ਲਈ ਵੱਖ-ਵੱਖ ਇਲਾਕਿਆਂ 'ਚ ਚੈਕਿੰਗ <br/> ਅਗਲੀ ਖ਼ਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ 'ਚ ਬੁੱਢੇ ਦਰਿਆ ਦੀ ਪੁਨਰਜੀਵਨ ਮੁਹਿੰਮ ਨੰੂ ਇਕ ਸਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।