15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੁੰਦਨਪੁਰੀ ਵਿਚ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਇਕ ਕਾਬੂ

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕੁਝ ਨੌਜਵਾਨਾਂ ਵਲੋਂ ਕੁੰਦਨਪੁਰੀ ਵਿਚ ਆਪਣੇ ਇਕ ਦੋਸਤ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੂੰ ਕਾਬੂ ਕਰ ਲਿਆ ਹੈ | ਹਾਲਾਂਕਿ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਵਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਸੀ | ਪੁਲਿਸ ਵਲੋਂ ਆਪਣੇ ਪੱਧਰ 'ਤੇ ਕੇਸ ਦਰਜ ਕਰਨ ਉਪਰੰਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਿਸ਼ਬ ਪੁਜਾਰਾ ਵਜੋਂ ਕੀਤੀ ਗਈ ਹੈ, ਜਿਸ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ | ਪੁਲਿਸ ਵਲੋਂ ਇਸ ਮਾਮਲੇ ਵਿਚ ਕੁਝ ਹੋਰ ਨੌਜਵਾਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਜੋ ਕਿ ਅਜੇ ਫਰਾਰ ਦੱਸੇ ਜਾਂਦੇ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ | ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਹੈੱਡ ਕਾਂਸਟੇਬਲ ਨੂੰ ਕਤਲ ਕਰਨ ਦੇ ਮਾਮਲੇ ਵਿਚ ਤਿੰਨ ਨੂੰ ਉਮਰ ਕੈਦ <br/> ਅਗਲੀ ਖ਼ਬਰ ਨਗਰ ਨਿਗਮ ਗੈਰ ਕਾਨੂੰਨੀ ਉਸਾਰੀਆਂ ਨੰੂ ਲੈ ਕੇ ਆਇਆ ਐਕਸ਼ਨ ਮੋਡ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।