13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਭਾਕਿਯੂ ਦੁਆਬਾ ਦੇ ਮਾਲਵਾ ਜ਼ੋਨ ਨੇ ਮੰਝਫੱਗੂਵਾਲ ਵਿਖੇ ਕੀਤਾ ਇਸਤਰੀ ਵਿੰਗ ਦਾ ਗਠਨ <br/>

ਅਜੀਤ ਡੈਸਕ 23-12-2025
ਲਾਡੋਵਾਲ, 22 ਦਸੰਬਰ (ਬਲਬੀਰ ਸਿੰਘ ਰਾਣਾ)-ਬੀ.ਕੇ.ਯੂ. ਦੁਆਬਾ ਦੀ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਦਲਜੀਤ ਕੌਰ ਦੀ ਅਗਵਾਈ ਹੇਠ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਪਿੰਡ ਮੰਝਫਗੂਵਾਲ ਵਿਖੇ ਬੀਬੀਆਂ ਦੀ ਇਕ ਜ਼ਰੂਰੀ ਮੀਟਿੰਗ ਕੀਤੀ, ਜਿਸ ਵਿਚ ਪਿੰਡ ਮੰਝਫੱਗੂਵਾਲ ਵਿਖੇ ਇਸਤਰੀ ਵਿੰਗ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਭਾਕਿਉਂ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਚ ਹੱਥ ਵਟਾਉਣ ਅਤੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਲਈ ਇਸਤਰੀ ਵਿੰਗ ਦਾ ਹੋਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਮੰਝਫੱਗੂਵਾਲ ਵਿਖੇ ਇਸਤਰੀ ਵਿੰਗ ਦੀ ਇਕਾਈ ਪ੍ਰਧਾਨ ਬੀਬੀ ਮਨਜਿੰਦਰ ਕੌਰ ਚੁਣੇ ਗਏ, ਖਜ਼ਾਨਚੀ ਬੀਬੀ ਕਿਰਨਪਾਲ ਕੌਰ, ਸੈਕਟਰੀ ਬੀਬੀ ਮਨਜੀਤ ਕੌਰ ਨੂੰ ਲਗਾਇਆ ਗਿਆ, ਜਦਕਿ ਨਿਰਮਲ ਕੌਰ, ਪ੍ਰਭਾਮਤੀ, ਪਰਮਜੀਤ ਕੌਰ, ਮਮਤਾ, ਜੂਲੀ, ਮਹਿੰਦਰ ਕੌਰ, ਮਨਦੀਪ ਕੌਰ, ਨਸੀਬ ਕੌਰ, ਸੁਰਜੀਤ ਕੌਰ, ਹਰਜਿੰਦਰ ਕੌਰ ਅਤੇ ਸੁਰਿੰਦਰ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼ਹਿਰ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਦਾ ਪ੍ਰੋਜੈਕਟ <br/> ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਲੋਂ ਸਿੱਖਿਆ ਸਹਾਇਕ ਸਮੱਗਰੀ ਦਾ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।