11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਫਲਾਵਰ ਇਨਕਲੇਵ ਪੰਚਾਇਤ ਦੀ ਜਿੱਤ 'ਤੇ ਸੰਨੀ ਕੈਂਥ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ <br/>

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਭੁਪਿੰਦਰ ਸਿੰਘ ਬੈਂਸ)-ਫਲਾਵਰ ਇਨਕਲੇਵ ਪੰਚਾਇਤ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਤੇ ਬਲਾਕ ਸੰਮਤੀ ਦੇ ਉਮੀਦਵਾਰ ਰਘਵੀਰ ਸਿੰਘ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੰਨੀ ਕੈਂਥ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਸੰਨੀ ਕੈਂਥ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਪਿਆਰ, ਭਰੋਸਾ ਤੇ ਸਨੇਹ ਹੀ ਇਸ ਜਿੱਤ ਦੀ ਅਸਲੀ ਤਾਕਤ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕੁੱਲ ਨਤੀਜੇ ਭਾਜਪਾ ਦੇ ਹੱਕ ਵਿਚ ਨਹੀਂ ਰਹੇ | ਪਰ ਫਲਾਵਰ ਇਨਕਲੇਵ ਪੰਚਾਇਤ ਅੰਦਰੋਂ ਮਿਲੀ ਜਿੱਤ ਨੇ ਪਾਰਟੀ ਵਰਕਰਾਂ ਦਾ ਹੌਂਸਲਾ ਵਧਾਇਆ ਹੈ | ਸੰਨੀ ਕੈਂਥ ਨੇ ਭਰੋਸਾ ਦਿਵਾਇਆ ਕਿ ਅੱਗੇ ਵੀ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ ਤੇ ਲੋਕ ਹਿਤ ਦੇ ਕੰਮਾਂ ਨੰੂ ਪਹਿਲ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਗਲਾਡਾ ਨੇ ਤਿੰਨ ਅਣਅਧਿਕਾਰਤ ਕਾਲੋਨੀਆਂ ਢਾਹੀਆਂ, ਐਫ.ਆਈ.ਆਰ. ਦੀ ਕੀਤੀ ਸਿਫ਼ਾਰਸ਼ <br/> ਅਗਲੀ ਖ਼ਬਰ ਧੀਆਂ ਦਾ 30ਵਾਂ ਲੋਹੜੀ ਮੇਲਾ 10 ਨੂੰ -ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।