11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੁਖਬੀਰ ਤੇ ਹਰਸਿਮਰਤ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਘਰ ਪੁੱਜੇ <br/>

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਘਰ ਪਹੁੰਚੇ | ਸ. ਗਰੇਵਾਲ ਦੇ ਪਿਤਾ ਸ. ਅਵਤਾਰ ਸਿੰਘ ਗਰੇਵਾਲ ਅਤੇ ਮਾਤਾ ਸਰਦਾਰਨੀ ਸੁਖਦੇਵ ਕੌਰ ਗਰੇਵਾਲ ਦੀ ਬਰਸੀ ਦੇ ਸੰਬੰਧ ਵਿਚ ਰੱਖੇ ਪਾਠ ਦੀ ਆਰੰਭਤਾ ਦੇ ਸਮਾਗਮਾਂ ਵਿਚ ਸ਼ਾਮਿਲ ਹੋਏ | ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਪੱਤਰਕਾਰਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਅਤੇ ਕੁਝ ਸਮੇਂ ਬਾਅਦ ਉਹ ਵਾਪਸ ਪਰਤ ਗਏ | ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਵੱਖਰੇ ਤੌਰ 'ਤੇ ਮੀਟਿੰਗ ਕੀਤੀ ਗਈ | ਸੂਤਰਾਂ ਅਨੁਸਾਰ ਇਹ ਮੀਟਿੰਗ ਆਉਂਦੇ ਦਿਨਾਂ ਵਿਚ ਅਕਾਲੀ ਦਲ ਦੀ ਉੱਚ ਪੱਧਰੀ ਮੀਟਿੰਗ ਦੇ ਸਬੰਧ ਵਿਚ ਕੀਤੀ ਗਈ ਅਤੇ ਦੋਵਾਂ ਆਗੂਆਂ ਦੀ ਮੀਟਿੰਗ ਵਿਚ ਚੰਡੀਗੜ੍ਹ 'ਚ ਹੋਣ ਵਾਲੀ ਇਸ ਮੀਟਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਸਮਾਗਮਾਂ ਦੀ ਆਰੰਭਤਾ ਮੌਕੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾਕਟਰ ਹਿਤੇਸ਼ਇੰਦਰ ਸਿੰਘ ਗਰੇਵਾਲ, ਪਿ੍ੰਸੀਪਲ ਰਣਜੀਤ ਸਿੰਘ, ਇੰਦਰਜੀਤ ਸਿੰਘ ਗਿੱਲ, ਕਮਲ ਚੇਤਲੀ, ਭੁਪਿੰਦਰ ਸਿੰਘ ਭਿੰਦਾ, ਜਤਿੰਦਰ ਸਿੰਘ ਖਾਲਸਾ, ਸੁਖਜੀਵਨ ਸਿੰਘ ਗਿੱਲ, ਡਾਕਟਰ ਗੁਰਪਿੰਦਰਜੀਤ ਸਿੰਘ ਗੈਰੀ, ਦਿਲਰਾਜ ਸਿੰਘ, ਪ੍ਰਭਜੀਤ ਸਿੰਘ ਸੋਹੀ, ਰਾਜਾ ਕੰਗ, ਪ੍ਰਭਜੋਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਚੱਢਾ ਅਤੇ ਸਾਬਕਾ ਪੁਲਿਸ ਅਧਿਕਾਰੀ ਜੋਗਿੰਦਰ ਸਿੰਘ ਸਮੇਤ ਕਈ ਆਗੂ ਮੌਜੂਦ ਸਨ | ਸ. ਗਰੇਵਾਲ ਦੇ ਮਾਤਾ-ਪਿਤਾ ਦੀ ਬਰਸੀ ਸੰਬੰਧੀ ਭੋਗ 24 ਦਸੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੀ ਰਿਹਾਇਸ਼ 153 ਮਾਡਲ ਟਾਊਨ ਲੁਧਿਆਣਾ ਵਿਖੇ ਪੈਣਗੇ, ਉਪਰੰਤ ਕੀਰਤਨ 10.30 ਤੋਂ 12.30 ਤੱਕ ਹੋਵੇਗਾ |

ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਗੱਡੀਆਂ ਦਾ ਟੋਲ ਟੈਕਸ ਨਾ ਕੱਟਿਆ ਜਾਵੇ-ਕਿਸਾਨ ਆਗੂ ਜੱਸ... ਅਗਲੀ ਖ਼ਬਰ ਗਲਾਡਾ ਨੇ ਤਿੰਨ ਅਣਅਧਿਕਾਰਤ ਕਾਲੋਨੀਆਂ ਢਾਹੀਆਂ, ਐਫ.ਆਈ.ਆਰ. ਦੀ ਕੀਤੀ ਸਿਫ਼ਾਰਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।