11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਅਜੀਤ ਡੈਸਕ 23-12-2025
ਹੰਬੜਾਂ, 22 ਦਸੰਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਪ੍ਰਤਾਪ ਸਿੰਘ ਵਾਲਾ ਵਿਖੇ ਗੁਰਦੁਆਰਾ ਦੁੱਖ ਭੰਜਨ ਸਾਹਿਬ ਤੋਂ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁੰਦਰ ਨਗਰ ਕੀਰਤਨ ਸਜਾਏ ਗਏ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਹੋਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ | ਇਹ ਨਗਰ ਕੀਰਤਨ ਰਸਤੇ ਵਿਚ ਵੱਖ-ਵੱਖ ਪੜਾਵਾਂ 'ਤੇ ਰੁਕਦਾ ਹੋਇਆ ਪਿੰਡ ਮਲਕਪੁਰ ਬੇਟ ਵਿਖੇ ਪਹੁੰਚਿਆ | ਪਿੰਡ ਮਲਕਪੁਰ ਬੇਟ ਵਿਖੇ ਪਹੁੰਚਣ 'ਤੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ, ਪੰਚਾਇਤ ਮੈਂਬਰਾਂ ਸਮੇਤ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਭਾਵਨਾ ਸਵਾਗਤ ਕੀਤਾ ਗਿਆ ਤੇ ਸਮੂਹ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਈ | ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਤੇ ਸੰਗਤ ਵਿਚ ਗੁਰੂ ਕੇ ਲੰਗਰ ਵਰਤਾਏ ਗਏ | ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ, ਬਾਬਾ ਅੱਛਰ ਸਿੰਘ, ਬੇਅੰਤ ਸਿੰਘ, ਪੰਚ ਗਰੇਵਾਲ, ਜਗਵੀਰ ਸਿੰਘ, ਭਗਵੰਤ ਸਿੰਘ, ਮਨਜੀਤ ਸਿੰਘ ਗਿੱਲ, ਸਾਧੂ ਸਿੰਘ, ਜਤਿੰਦਰ ਸਿੰਘ ਸੋਖੋਂ, ਕਾਲਾ ਬਾਬਾ, ਮਨਿੰਦਰ ਸਿੰਘ ਕੈਨੇਡਾ, ਅਮਰੀਕ ਸਿੰਘ, ਹਰਜੋਤ ਸਿੰਘ, ਜਗਮੋਹਨ ਸਿੰਘ, ਅਮਨਦੀਪ ਸਿੰਘ ਬਾਬਾ ਤੇ ਹੋਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼- ਮਾਤਾ ਸ਼ਕੁੰਤਲਾ ਰਾਣੀ ਅਗਲੀ ਖ਼ਬਰ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀਆ ਸ਼ਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ 31 ਦਸੰਬਰ ਤੱਕ ਜਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।