11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੋ ਧੜਿਆਂ ਵਿਚਾਲੇ ਹੋਈ ਲੜਾਈ ਕਰਨ ਸਥਿਤੀ ਤਣਾਅਪੂਰਨ ਬਣੀ

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਛਾਉਣੀ ਮੁਹੱਲਾ ਵਿਚ ਅੱਜ ਰਾਤ ਦੋ ਧੜਿਆਂ ਵਿਚਾਲੇ ਹੋਈ ਲੜਾਈ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਵਕਤ ਵਾਪਰੀ, ਜਦੋਂ ਨੌਜਵਾਨਾਂ ਦੇ ਦੋ ਗੁੱਟ ਆਪਸ ਵਿਚ ਭਿੜ ਪਏ | ਮਾਮੂਲੀ ਜਿਹੀ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਰੂਪ ਕਰ ਗਿਆ, ਜਦੋਂ ਕਿ ਇਕ ਧੜੇ ਦੇ ਨੌਜਵਾਨਾਂ ਵਲੋਂ ਉਥੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ | ਪਥਰਾਅ ਕਾਰਨ ਕੁੱਝ ਵਾਹਨਾਂ ਨੂੰ ਨੁਕਸਾਨ ਪੁੱਜਾ ਅਤੇ ਇਹ ਨੌਜਵਾਨ ਉਥੋਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ, ਪਰ ਇਹ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸਨ¢ ਸ਼ਰੇਆਮ ਹੋਈ ਇਸ ਗੁੰਡਾਗਰਦੀ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਪੁਲਿਸ ਵਲੋਂ ਉਥੇ ਫੋਰਸ ਤੈਨਾਤ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਰਾਤ ਤੱਕ ਨਾ ਤਾਂ ਪੁਲਿਸ ਨੇ ਕੋਈ ਇਸ ਸਬੰਧੀ ਕੇਸ ਦਰਜ ਕੀਤਾ ਸੀ ਅਤੇ ਨਾ ਹੀ ਕੋਈ ਗਿ੍ਫ਼ਤਾਰੀ ਦੀ ਪੁਸ਼ਟੀ ਕੀਤੀ ਗਈ ਸੀ | ਲੜਾਈ ਦਾ ਕਾਰਨ ਨੌਜਵਾਨਾਂ ਵਿਚਾਲੇ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ¢ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਸੀ¢

ਪਿਛਲੀ ਖ਼ਬਰ ਨਿਗਮ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਰੋਸ ਵਜੋਂ 26 ਨੂੰ ਫੂਕਿਆ ਜਾਵੇਗਾ ਲੋਕਲ ਬਾਡੀ ਮੰਤਰੀ ਦਾ ਪੁਤਲਾ-ਧੀਂਗਾਨ <br... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਵਿਸ਼ੇਸ਼ ਕਵੀ ਦਰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।