11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿਵਲ ਸਰਜਨ ਵਲੋਂ ਲਾਰਡ ਮਹਾਂਵੀਰ ਸਿਵਲ ਹਸਪਤਾਲ ਦਾ ਦੌਰਾ <br/>

ਅਜੀਤ ਡੈਸਕ 24-12-2025

ਲੁਧਿਆਣਾ, 23 ਦਸੰਬਰ (ਡਾ. ਤਰਲੋਚਨ ਸਿੰਘ)-ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਰਮਨਦੀਪ ਕੌਰ ਵਲੋਂ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਨਾਲ ਲਾਰਡ ਮਹਾਵੀਰ ਸਿਵਲ ਹਸਪਤਾਲ, ਲੁਧਿਆਣਾ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਨਦੀਪ ਵਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਅਤੇ ਡਾਕਟਰੀ ਤੇ ਪੈਰਾ ਮੈਡੀਕਲ ਸਟਾਫ਼ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ, ਸਮੇਂ ਸਿਰ ਇਲਾਜ ਅਤੇ ਮਿਆਰੀ ਇਲਾਜ ਪ੍ਰੋਟੋਕੋਲਾਂ ਦੀ ਪਾਲਨਾ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਡਾ. ਕੌਰ ਨੇ ਹਸਪਤਾਲ ਦੀ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਫ਼ਾਈ ਦੇ ਉੱਚ ਮਿਆਰ ਬਣਾਏ ਰੱਖਣ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਇਸ ਮੌਕੇ ਡਾ. ਵਿਵੇਕ ਕਟਾਰੀਆ ਨੇ ਵੀ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਆਪਣੇ ਸੁਝਾਅ ਦਿੱਤੇ ਅਤੇ ਸਰੋਤਾਂ ਦੇ ਪ੍ਰਭਾਵਸ਼ਾਲੀ ਉਪਯੋਗ 'ਤੇ ਜ਼ੋਰ ਦਿੱਤਾ | ਇਸ ਮੌਕੇ ਐਸ.ਐਮ.ਓ. ਡਾ. ਅਨਿਲ ਸਰੀਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਪੁਰਬ ਸਮਾਗਮ 25 ਤੋਂ ਅਗਲੀ ਖ਼ਬਰ ਬਕਾਇਆ ਵਸੂਲੀ ਅਤੇ ਗੈਰ-ਕਾਨੰੂਨੀ ਉਸਾਰੀਆਂ 'ਤੇ ਨਿਗਮ ਕਮਿਸ਼ਨਰ ਦਾ ਸਖ਼ਤ ਅਲਟੀਮੇਟਮ, ਹਰ ਜ਼ੋਨ ਤੋਂ ਸਰਟੀਫਿਕੇਟ ਲਾਜ਼ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।