11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਜ਼ਖਮੀ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਨੌਜਵਾਨ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਦਾ ਵਿਰੋਧ ਕਰਨ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ ਹਨ, ਜਦਕਿ ਪੁਲਿਸ ਵਲੋਂ ਇਸ ਮਾਮਲੇ ਵਿਚ 13 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਧਾਂਦਰਾ ਰੋਡ ਦੀ ਰਹਿਣ ਵਾਲੀ ਸੁਨੀਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਧਰੁਵ ਖੱਤਰੀ, ਹੰਸ ਸੈਣੀ, ਰੋਸ਼ਨ ਅਤੇ ਉਸਦੇ 10 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਦੀ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਤੀ ਅਤੇ ਦੋ ਲੜਕੀਆਂ ਤੇ ਇਕ ਮੁਲਾਜ਼ਮ ਮਨੀਸ਼ ਨਾਲ ਕੇ.ਐਫ.ਸੀ. ਤੋਂ ਚਿਕਨ ਲੈਣ ਲਈ ਗਏ ਸਨ, ਜਿੱਥੇ ਕਿ ਦੋਸ਼ੀ ਧਰੁਵ ਖੱਤਰੀ ਅਕਸਰ ਉਸਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਸੀ | ਜਦੋਂ ਉਸਦੇ ਪਤੀ ਨੇ ਉਸ ਨੰੂ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਕਥਿਤ ਦੋਸ਼ੀ ਨੇ ਆਪਣੇ ਸਾਥੀ ਬੁਲਾ ਲਏ ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਇਹਨਾਂ ਹਮਲਾਵਰਾਂ ਵਲੋਂ ਉਨ੍ਹਾਂ ਦੀ ਕਾਰ ਦੀ ਵੀ ਭੰਨ ਤੋੜ ਕੀਤੀ ਗਈ | ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਇਜਲਾਸ ਸੱਦਿਆ ਅਗਲੀ ਖ਼ਬਰ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲਾ ਨÏਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।