11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ ਛੁਡਵਾਏ 11 ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਕਰਵਾਇਆ ਦਾਖਲ

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਾਲ ਭਿੱਖਿਆ ਮੁਕਤ ਲੁਧਿਆਣਾ ਮੁਹਿੰਮ ਤਹਿਤ ਛੁਡਵਾਏ ਗਏ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਚੈਕਿੰਗ ਦੌਰਾਨ ਭੀਖ ਮੰਗ ਰਹੇ 31 ਬੱਚਿਆਂ ਨੂੰ ਛੁਡਵਾਇਆ ਗਿਆ ਸੀ¢ ਉਨ੍ਹਾਂ ਦੱਸਿਆ ਕਿ ਇਨ੍ਹਾਂ 31 ਬੱਚਿਆਂ ਵਿਚੋਂ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਦਿੱਤਾ ਗਿਆ, ਜਿਨ੍ਹਾਂ ਵਿਚ ਇੰਦਰਾ ਕਾਲੋਨੀ, ਨੇੜੇ ਬੱਸ ਸਟੈਂਡ ਦੇ 5 ਬੱਚਿਆਂ ਨੂੰ ਸਕੂਲ ਆਫ ਐਮੀਨੈਂਸ, ਮਾਡਲ ਟਾਊਨ, ਲੁਧਿਆਣਾ ਜਦਕਿ 6 ਬੱਚਿਆਂ ਨੂੰ ਨੇੜੇ ਬਿਜਲੀ ਘਰ, ਗਿਆਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਦਾਖਲ ਕਰਵਾਇਆ ਗਿਆ | ਇਸ ਮÏਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਡਿੰਪਲ ਮਦਾਨ ਵਲੋਂ ਦੱਸਿਆ ਗਿਆ ਕਿ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਸਕੂਲੀ ਵਰਦੀਆਂ, ਕਿਤਾਬਾਂ, ਮਿਡ-ਡੇ-ਮੀਲ, ਵਜ਼ੀਫ਼ਾ ਆਦਿ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਲੁਧਿਆਣਾ ਰਸ਼ਮੀ ਨੇ ਬੱਚਿਆਂ ਦਾ ਸਕੂਲਾਂ ਵਿਚ ਦਾਖਲਾ ਕਰਵਾਉਂਦੇ ਦੱਸਿਆ ਕਿ ਜਿਹੜੇ ਬੱਚੇ ਸਪਾਂਸਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ | ਇਸ ਮÏਕੇ ਹਰਮਿੰਦਰ ਸਿੰਘ, ਮਨਜੋਤ ਸਿੰਘ, ਰੀਤੂ ਸੂਦ ਵੀ ਮÏਜੂਦ ਸਨ¢

ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਨਗਰ ਨਿਗਮ ਜਨਰਲ ਹਾਊਸ ਮੀਟਿੰਗ 'ਚ ਪਿੰਡਾਂ ਨੂੰ ਸ਼ਾਮਿਲ ਕਰਨ ਦਾ ਪ੍ਰਸਤਾਵ ਨਹੀਂ ਹੋਵੇਗਾ ਸ਼ਾਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।