11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੰੂ ਦੱਸਿਆ ਕਿ ਕਿਵੇਂ ਇਨ੍ਹਾਂ ਬਹਾਦਰ ਬੱਚਿਆਂ ਨੇ ਸਭ ਤੋਂ ਜ਼ਾਲਮ ਤਾਕਤਾਂ ਦਾ ਸਾਹਮਣਾ ਕੀਤਾ | ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਉਨ੍ਹਾਂ ਨੇ ਕਦੇ ਵੀ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ | ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ 'ਤੇ ਆਧਾਰਤ ਇਕ ਵੀਡੀਓ ਵੀ ਦਿਖਾਈ ਗਈ | ਇਸ ਮੌਕੇ ਪਿ੍ੰਸੀਪਲ ਪ੍ਰਗਤੀ ਕਪੂਰ ਨੇ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿਰਫ਼ ਇਕ ਇਤਿਹਾਸਕ ਘਟਨਾ ਨਹੀਂ ਹੈ, ਸਗੋਂ ਹਿੰਮਤ, ਵਿਸ਼ਵਾਸ ਅਤੇ ਨੈਤਿਕ ਦਿ੍ੜ੍ਹਤਾ ਦਾ ਇਕ ਸਦੀਵੀ ਸਬਕ ਹੈ | ਸਕੂਲ ਦੇ ਚੇਅਰਮੈਨ ਡੀ.ਪੀ. ਸ਼ਰਮਾ, ਚੇਅਰਪਰਸਨ ਮੀਨਾ ਸ਼ਰਮਾ ਅਤੇ ਡਾਇਰੈਕਟਰ ਰਾਧਿਕਾ ਜੈਨ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਦਿਨਾਂ ਨੂੰ ਯਾਦ ਕਰਨਾ ਸਾਡੀ ਸਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ |

ਪਿਛਲੀ ਖ਼ਬਰ ਕੰਪਨੀ ਨਾਲ 33 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਿਲਾ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ ਛੁਡਵਾਏ 11 ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਕਰਵਾਇਆ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।