11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੰਪਨੀ ਨਾਲ 33 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਿਲਾ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕੰਪਨੀ ਨਾਲ 33 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਿਲਾ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਨਵਿਉ ਇਨਕਲੇਵ ਦੇ ਰਹਿਣ ਵਾਲੇ ਸੁਨੀਲ ਗੋਇਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪਵਨੀਤ ਕੌਰ, ਅਮਨਦੀਪ ਕੌਰ, ਗਗਨਦੀਪ ਕੌਰ, ਪਲਵਿੰਦਰ ਕੌਰ, ਗੁਰਮਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਕਿ੍ਸ਼ਨਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਵਨੀਤ ਕੌਰ ਨੇ ਮੁੱਦਈ ਦੀ ਕੰਪਨੀ ਵਿਚ ਕੰਮ ਕਰਦੇ ਬਾਕੀ ਕਥਿਤ ਦੇ ਦੋਸ਼ੀਆਂ ਨਾਲ ਮਿਲ ਕੇ ਰਿਕਾਰਡ ਵਿਚ ਹੇਰਾ ਫੇਰੀ ਕਰ ਲਈ ਅਤੇ 33 ਲੱਖ 76 ਹਜ਼ਾਰ ਦੀ ਧੋਖਾਧੜੀ ਕੀਤੀ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਕਾਬੂ
ਪੁਲਿਸ ਨੇ ਆਕਾਸ਼ ਖੱਤਰੀ ਵਾਸੀ ਚੰਦਰ ਲੋਕ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਪੁਲਿਸ ਨੇ ਉਸ ਨੂੰ ਦਰੇਸੀ ਗਰਾਊਾਡ ਨੇੜਿਉਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਚਾਈਨਾ ਡੋਰ ਵੇਚਣ ਜਾ ਰਿਹਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਨਸ਼ਾ ਕਰਦੀ ਔਰਤ ਕਾਬੂ
ਪੁਲਿਸ ਨੇ ਚਾਂਦਨੀ ਉਰਫ ਚੰਦੂ ਪਤਨੀ ਰੋਬਿਨ ਵਾਸੀ ਘਾਟੀ ਮੁਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਕੁੱਝ ਨਸ਼ਾ ਬਰਾਮਦ ਕੀਤਾ | ਪੁਲਿਸ ਅਨੁਸਾਰ ਉਕਤ ਔਰਤ ਕਿਲਾ ਮੁਹੱਲਾ ਨੇੜੇ ਬੈਠ ਕੇ ਸ਼ਰੇਆਮ ਨਸ਼ਾ ਕਰ ਰਹੀ ਸੀ |
ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਰਜੇਸ਼ ਗੋਇਲ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ 'ਤੇ ਬਬੀਤਾ ਪਤਨੀ ਜਤਿੰਦਰ ਅਰੋੜਾ ਅਤੇ ਉਸ ਦੇ ਪਤੀ ਜਤਿੰਦਰ ਅਰੋੜਾ ਵਾਸੀ ਜਮਾਲਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਫਰਮ ਦੇ ਨਾਮ ਦੀ ਕਾਰ ਨੂੰ ਧੋਖਾਧੜੀ ਨਾਲ ਵੇਚ ਦਿੱਤਾ | ਫਰਮ ਹਿੱਸੇਦਾਰੀ ਵਿਚ ਸੀ, ਜਦਕਿ ਇਹਨਾਂ ਕਥਿਤ ਦੋਸ਼ੀਆਂ ਨੇ ਆਪਣੇ ਆਪ ਨੂੰ ਮਾਲਕ ਦੱਸ ਕੇ ਇਹ ਧੋਖਾਧੜੀ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਕਬਜ਼ਾ ਕਰਨ ਦੇ ਮਾਮਲੇ ਵਿਚ ਪਤੀ ਪਤਨੀ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਜਸਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਿਰਮਲ ਨਗਰ ਦੀ ਸ਼ਿਕਾਇਤ 'ਤੇ ਗੁਰਮੀਤ ਕੌਰ ਅਤੇ ਉਸ ਦੇ ਪਤੀ ਅਮਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਉਕਤ ਦੋਸ਼ੀਆਂ ਨਾਲ ਪੈਸੇ ਦਾ ਲੈਣ ਦੇਣ ਸੀ ਅਤੇ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ਦੇ ਮਕਾਨ ਦਾ ਤਾਲਾ ਤੋੜ ਕੇ ਕਬਜ਼ਾ ਕਰ ਲਿਆ ਅਤੇ ਸਾਮਾਨ ਵੀ ਖੁਰਦ ਬੁਰਦ ਕਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਮੋਟਰਸਾਈਕਲ ਚੋਰੀ
ਸਥਾਨਕ ਜਨਤਾ ਨਗਰ ਤੋਂ ਚੋਰਾਂ ਵਲੋਂ ਮਨਪ੍ਰੀਤ ਸਿੰਘ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਧਮੋਟ ਦੀ ਵਿਦਿਆਰਥਣ ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਰਹੀ ਪਹਿਲੇ ਸਥਾਨ 'ਤੇ <br/> ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।