11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਕਾਲ ਅਕੈਡਮੀ ਧਮੋਟ ਦੀ ਵਿਦਿਆਰਥਣ ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਰਹੀ ਪਹਿਲੇ ਸਥਾਨ 'ਤੇ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਅ.ਬ.)-ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਧਮੋਟ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਨੈਤਿਕ ਸਿੱਖਿਆ ਦੀ ਲਿਖਤੀ ਪ੍ਰੀਖਿਆ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਲਗਭਗ 7000 ਤੋਂ ਵੱਧ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਅਕਾਲ ਅਕੈਡਮੀ ਧਮੋਟ ਦਾ ਨਾਮ ਰੌਸ਼ਨ ਕੀਤਾ | ਇਸ ਪ੍ਰੀਖਿਆ ਵਿੱਚ ਅਕਾਲ ਅਕੈਡਮੀ ਧਮੋਟ ਦੇ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਨੀ ਸਿੰਘ (ਜਮਾਤ ਪੰਜਵੀਂ) ਨੇ ਪੰਜਵਾਂ ਸਥਾਨ, ਮਹਿਤਾਬ ਸਿੰਘ (ਜਮਾਤ ਪੰਜਵੀਂ) ਨੇ ਦਸਵਾਂ ਸਥਾਨ ਅਤੇ ਗੁਰਸ਼ਰਨ ਕੌਰ ਨੇ ਗਿਆਰਵਾਂ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਅਵਨੀਤ ਕੌਰ, ਹਰਕੀਰਤ ਸਿੰਘ, ਹਰਜੋਤ ਸਿੰਘ, ਪ੍ਰਭਜੋਤ ਕੌਰ ਅਤੇ ਮਹਿਕਪ੍ਰੀਤ ਨੂੰ ਉਤਸ਼ਾਹਵਰਧਕ ਅਤੇ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਡਾ. ਜਸਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਕਾਲ ਅਕੈਡਮੀ ਧਮੋਟ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸ਼ਹੀਦੀ ਸਾਕੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਹੋਏ ਸਮਾਗਮ <br/> ਅਗਲੀ ਖ਼ਬਰ ਕੰਪਨੀ ਨਾਲ 33 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਿਲਾ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।