11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਹੀਦੀ ਸਾਕੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਹੋਏ ਸਮਾਗਮ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਸਬੰਧੀ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁੱਜਰ ਕÏਰ ਅਤੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ 'ਨਿੱਕੀਆਂ ਜਿੰਦਾ ਵੱਡੇ ਸਾਕੇ' ਮਹਾਨ ਸ਼ਹੀਦੀ ਗੁਰਮਤਿ ਸਮਾਗਮ 28 ਦਸੰਬਰ ਤੱਕ ਚੱਲਣਗੇ | ਬੀਤੀ ਸ਼ਾਮ ਹੋਏ ਇਹਨਾਂ ਸਮਾਗਮਾਂ ਵਿਚ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ, ਧੰਨ ਧੰਨ ਬਾਬਾ ਦੀਪ ਸਿੰਘ ਅਕੈਡਮੀ ਵਿਸ਼ੇਸ਼ ਤÏਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕੀਤਾ | ਸਮੂਹ ਸਾਧ ਸੰਗਤਾਂ ਨੇ ਇਹਨਾਂ ਸਮਾਗਮਾਂ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰੀਆਂ ਅਤੇ ਗੁਰੂ ਮਹਾਰਾਜ ਜੀ ਦੀ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ ਵਿਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਹਾਜ਼ਰ ਹੋਏ | ਜਰਨੈਲ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ ਅਤੇ ਸਮਾਗਮਾਂ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਪੱਖੋਵਾਲ ਰੋਡ ਵਿਖੇ ਸ਼ਹੀਦ ਭਗਤ ਸਿੰਘ ਨਗਰ ਚੌਕ ਉਪਰ ਟਰੈਫ਼ਿਕ ਲਾਈਟਾਂ ਲਗਾਉਣ ਲਈ ਦਿੱਤਾ ਮੰਗ ਪੱਤਰ-ਹੌਬੀ <br/> ਅਗਲੀ ਖ਼ਬਰ ਅਕਾਲ ਅਕੈਡਮੀ ਧਮੋਟ ਦੀ ਵਿਦਿਆਰਥਣ ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਰਹੀ ਪਹਿਲੇ ਸਥਾਨ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।