11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੱਖੋਵਾਲ ਰੋਡ ਵਿਖੇ ਸ਼ਹੀਦ ਭਗਤ ਸਿੰਘ ਨਗਰ ਚੌਕ ਉਪਰ ਟਰੈਫ਼ਿਕ ਲਾਈਟਾਂ ਲਗਾਉਣ ਲਈ ਦਿੱਤਾ ਮੰਗ ਪੱਤਰ-ਹੌਬੀ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕੇ੍ਰਟਿਕ ਫੈਡਰੇਸ਼ਨ ਐਸ.ਡੀ.ਐਫ. ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਵਲੋਂ ਲੁਧਿਆਣਾ ਹਲਕਾ ਪੱਛਮੀ ਅਧੀਨ ਸਥਾਨਕ ਪੱਖੋਵਾਲ ਰੋਡ ਵਿਖੇ ਸ਼ਹੀਦ ਭਗਤ ਸਿੰਘ ਨਗਰ ਅਤੇ ਸ਼ਹੀਦ ਕਰਨੈਲ ਸਿੰਘ ਨਗਰ ਚੌਕ ਸਥਿਤ ਪਬਲਿਕ ਦੀ ਸੁਰੱਖਿਆ ਅਤੇ ਪਬਲਿਕ ਹਿਤਾਂ ਨੂੰ ਮੁੱਖ ਰੱਖਦਿਆਂ ਅਤੇ ਵਿਸ਼ੇਸ਼ ਤÏਰ 'ਤੇ ਰੋਜ਼ਾਨਾ ਲੱਗ ਰਹੇ ਟਰੈਫ਼ਿਕ ਜਾਮ ਅਤੇ ਹੋ ਰਹੇ ਹਾਦਸਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਅੱਜ ਆਪਣੇ ਕੁੱਝ ਸਾਥੀਆਂ ਨਾਲ ਪੁਲਿਸ ਕਮਿਸ਼ਨਰ ਦੇ ਨਾਮ 'ਤੇ ਏ.ਸੀ.ਪੀ. ਟਰੈਫ਼ਿਕ ਸ. ਗੁਰਦੇਵ ਸਿੰਘ ਜੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ ¢ ਮੰਗ ਪੱਤਰ ਵਿਚ ਸਥਾਨਕ ਪੱਖੋਵਾਲ ਰੋਡ ਉਪਰ ਸ਼ਹੀਦ ਭਗਤ ਸਿੰਘ ਨਗਰ ਚੌਕ ਵਿਖੇ ਟਰੈਫ਼ਿਕ ਲਾਈਟਾਂ ਨੂੰ ਲਗਵਾਉਣ ਲਈ ਮੰਗ ਰੱਖੀ ਗਈ¢ ਇਸ ਮÏਕੇ ਹੌਬੀ ਨੇ ਕਿਹਾ ਕਿ ਸ਼ਹਿਰ ਵਿਚ ਵਿਸ਼ੇਸ਼ ਤÏਰ 'ਤੇ ਪੱਖੋਵਾਲ ਰੋਡ ਵਿਖੇ ਲੱਗ ਰਹੇ ਟਰੈਫ਼ਿਕ ਜਾਮ ਅਤੇ ਹੋ ਰਹੇ ਹਾਦਸਿਆਂ ਤੋਂ ਜਨਤਾ ਨੂੰ ਬਹੁਤ ਖੱਜਲ ਖ਼ੁਆਰੀ ਹੋ ਰਹੀ ਹੈ, ਇਸ ਲਈ ਸਮੱਸਿਆਵਾਂ ਤੋਂ ਨਿਜਾਤ ਦਵਾਉਣਾ ਅਤੇ ਜਨਤਾ ਦੀ ਸੁਰੱਖਿਆ ਅਤੇ ਹਿਤਾਂ ਲਈ ਗੱਲ ਰੱਖਣਾ ਸਾਡਾ ਸਾਰਿਆਂ ਦਾ ਪਹਿਲਾ ਫ਼ਰਜ਼ ਹੈ¢ ਫ਼ਿਰੋਜ਼ਪੁਰ ਰੋਡ, ਪੱਖੋਵਾਲ ਰੋਡ, ਰਣਧੀਰ ਸਿੰਘ ਨਗਰ ਕੁੱਝ ਇਹੋ ਜਿਹੇ ਇਲਾਕੇ ਹਨ, ਜਿੱਥੇ ਟਰੈਫ਼ਿਕ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ ਅਤੇ ਉਸੇ ਸਮੱਸਿਆ ਨੂੰ ਦੇਖਦਿਆਂ ਸ਼ਹੀਦ ਭਗਤ ਸਿੰਘ ਨਗਰ ਚÏਕ ਵਿਚ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕ ਉਪਰ ਟਰੈਫ਼ਿਕ ਲਾਈਟਾਂ ਹੋਣੀਆਂ ਬਹੁਤ ਜ਼ਰੂਰੀ ਹਨ ¢ ਹੌਬੀ ਨੇ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੂੰ ਬੇਨਤੀ ਕੀਤੀ ਕਿ ਜਨਤਾ ਦੀ ਸੁਰੱਖਿਆ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਇਸ ਮੰਗ ਨੂੰ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਮਾਨਵਜੋਤ ਸਿੰਘ, ਜੁਝਾਰ ਸਿੰਘ, ਕਮਲਦੀਪ ਸਿੰਘ, ਰਮਨਦੀਪ ਸਿੰਘ, ਵਿਕਾਸ ਕੁਮਾਰ, ਵਰਿੰਦਰ ਕੁਮਾਰ ਅਤੇ ਹਰਪਿੰਦਰ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਰੈਸਟੋਰੈਂਟ ਪ੍ਰਬੰਧਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸ਼ਹੀਦੀ ਸਾਕੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਹੋਏ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।