11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰੈਸਟੋਰੈਂਟ ਪ੍ਰਬੰਧਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੈਸਟੋਰੈਂਟ ਪ੍ਰਬੰਧਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਪੰਜ ਮੁਲਾਜ਼ਮਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਬਾਰਬੀ ਕਿਉਂ ਨੇਸ਼ਨ ਦੇ ਮੈਨੇਜਰ ਅੰਕਿਤ ਪੁਰੋਹਿਤ ਵਾਸੀ ਜ਼ੀਰਕਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਡਾਇਮੰਡ ਸੁਨੀਲ ਕੁਮਾਰ, ਆਸ਼ੀਸ਼ ਕੁਮਾਰ, ਅੰਮਿ੍ਤਪਾਲ, ਬੰਮ, ਮਿੱਤਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਫ਼ਿਰੋਜ਼ਪੁਰ ਰੋਡ ਸਥਿਤ ਬਾਰਬੀ ਕਿਉਂ ਨੇਸ਼ਨ ਰੈਸਟੋਰੈਂਟ ਵਿਚ ਕੰਮ ਕਰਦੇ ਸਨ ਅਤੇ ਕੰਮ ਕਰਨ ਦੌਰਾਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਹਿਸਾਬ ਵਿਚ ਹੇਰਾ-ਫੇਰੀ ਕੀਤੀ | ਇਹ ਕਥਿਤ ਦੋਸ਼ੀ ਗਾਹਕਾਂ ਪਾਸੋਂ ਪੂਰੇ ਪੈਸੇ ਲੈ ਲੈਂਦੇ ਸਨ, ਪਰ ਖਾਤੇ ਵਿਚ ਘੱਟ ਪੈਸੇ ਜਮਾਂ ਕਰਵਾਉਂਦੇ ਸਨ | ਪਤਾ ਲੱਗਣ 'ਤੇ ਪ੍ਰਬੰਧਕ ਵਲੋਂ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਗੁਰੂ ਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸ ਨੇ ਰਾਜ ਪੱਧਰੀ ਖੇਡਾਂ 'ਚ ਸਿਲਵਰ ਮੈਡਲ ਜਿੱਤਿਆ <br/> ਅਗਲੀ ਖ਼ਬਰ ਪੱਖੋਵਾਲ ਰੋਡ ਵਿਖੇ ਸ਼ਹੀਦ ਭਗਤ ਸਿੰਘ ਨਗਰ ਚੌਕ ਉਪਰ ਟਰੈਫ਼ਿਕ ਲਾਈਟਾਂ ਲਗਾਉਣ ਲਈ ਦਿੱਤਾ ਮੰਗ ਪੱਤਰ-ਹੌਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।