08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੂਬੇ ਦੀ 'ਆਪ' ਸਰਕਾਰ ਡੀ.ਏ. ਦੀਆਂ ਕਿਸ਼ਤਾਂ ਦੇਣ ਤੋਂ ਭੱਜ ਰਹੀ ਹੈ-ਸਵਰਨ ਸਿੰਘ

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਸੂਬੇ ਦੀ 'ਆਪ' ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਜਿੱਥੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਵਿਚ ਫ਼ੇਲ੍ਹ ਸਾਬਤ ਹੋਈ ਹੈ, ਉਥੇ ਹੀ ਮੁਲਾਜ਼ਮ ਵਰਗ ਲਈ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਮੁਲਾਜ਼ਮਾਂ, ਪੈਨਸ਼ਨਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਦੇਣ ਤੋਂ ਭੱਜ ਰਹੀ ਹੈ, ਜਦਕਿ ਕੇਂਦਰ ਸਰਕਾਰ ਡੀ.ਏ. ਦੀਆਂ ਦੋ ਕਿਸ਼ਤਾਂ ਦੇ ਚੁੱਕੀ ਹੈ | ਇਸ ਮੌਕੇ ਬਲਦੇਵ ਕਿ੍ਸ਼ਨ ਮੌਦਗਿਲ, ਗੁਰਦੀਪ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ, ਸੰਤ ਰਾਮ, ਰਕੇਸ਼ ਕੁਮਾਰ, ਸੰਤੋਸ਼ ਮੋਰਿਆ, ਬਿਕਰਮ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਅਕਾਲੀ ਦਲ ਹਲਕਾ ਗਿੱਲ ਦੇ ਜੇਤੂ ਉਮੀਦਵਾਰਾਂ ਨੇ ਕੀਤਾ ਗੁਰੂ ਕਾ ਸ਼ੁਕਰਾਨਾ <br/> ਅਗਲੀ ਖ਼ਬਰ ਲੁਧਿਆਣਾ ਵਿਚ ਪਾਵਰ ਲਿਫਟਰ ਦੀ ਦਿਲ ਦਾ ਦÏਰਾ ਪੈਣ ਨਾਲ ਮÏਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।