25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਜਸਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਉਕਤ ਕਥਿਤ ਦੋਸ਼ੀ ਦੇ ਸੰਪਰਕ ਵਿਚ ਸੀ ਅਤੇ ਦੋਸ਼ੀ ਲਗਾਤਾਰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਅਤੇ ਹੁਣ ਵਿਆਹ ਕਰਵਾਉਣ ਤੋਂ ਮੁਕਰ ਗਿਆ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਡੇਅਰੀ ਦਾ ਸ਼ਟਰ ਤੋੜ ਕੇ ਚੋਰ 13 ਲੱਖ ਦੀ ਨਗਦੀ ਚੋਰੀ ਕਰਕੇ ਹੋਏ ਫਰਾਰ <br/> ਅਗਲੀ ਖ਼ਬਰ ਦਾਣਾ ਮੰਡੀ ਵਿਚ ਗੁੰਡਾਗਰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।