01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖ਼ੇ ਸਾਕਾ ਸਰਹਿੰਦ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ <br/>

ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ-1 ਦੁੱਗਰੀ ਵਿਖ਼ੇ ਸਾਕਾ ਸਰਹੰਦ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ ਗੁ: ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਸੂਬੇ ਦੀ ਕਚਹਿਰੀ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਭਾਈ ਰਾਜਵਿੰਦਰ ਸਿੰਘ ਲੁਧਿਆਣਾ ਵਾਲਿਆਂ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਪਲਵਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰ ਦੇ ਨਾਮੀ ਓਰੀਸਨ ਹਸਪਤਾਲ ਵਿਚ ਮਿ੍ਤਕ ਦੇਹ ਬਦਲਣ ਦਾ ਮਾਮਲਾ ਜਾ ਰਿਹਾ ਭਖਦਾ <br/> ਅਗਲੀ ਖ਼ਬਰ ਵਾਰਡ ਨੰਬਰ 73 ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।