31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲਾਂ ਅਤੇ ਮੋਬਾਈਲਾਂ ਸਮੇਤ ਖਤਰਨਾਕ ਗਰੋਹ ਦੇ ਤਿੰਨ ਮੈਂਬਰ ਕਾਬੂ <br/>

ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ ਅੱਠ ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏਡੀਸੀਪੀ ਸੁਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮਾਨਵ ਕੁਮਾਰ ਵਾਸੀ ਹਜੂਰੀ ਬਾਗ ਕਾਲੋਨੀ, ਮਨਪ੍ਰੀਤ ਸਿੰਘ ਵਾਸੀ ਹਜੂਰੀ ਬਾਗ ਕਾਲੋਨੀ ਅਤੇ ਕਿ੍ਸ਼ਨਾ ਕੁਮਾਰ ਵਾਸੀ ਨਿਸ਼ਾਂਤ ਕਾਲੋਨੀ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ, ਹਥਿਆਰ 8 ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਅਤੇ ਚੋਰੀ ਦੀਆ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਨੇ ਇਨ੍ਹਾਂ ਨੂੰ ਕਾਦੀਆਂ ਕੱਟ ਨੇੜਿਓਾ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ | ਇਨ੍ਹਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਖੰਗੂੜਾ ਵਲੋਂ ਨਵੀਂ ਬਣੀ ਆਮ ਆਦਮੀ ਪਾਰਟੀ ਲੀਗਲ ਵਿੰਗ ਟੀਮ ਦਾ ਸਨਮਾਨ <br/> ਅਗਲੀ ਖ਼ਬਰ ਖਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਪਿਸਤੌਲ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।