31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੀ.ਏ.ਡੀ. ਅਕੈਡਮੀ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 26-12-2025
ਲਾਡੋਵਾਲ, 23 ਦਸੰਬਰ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ ਲਾਦੀਆਂ ਖੁਰਦ ਵਿਖੇ ਸਕੂਲੀ ਬੱਚਿਆਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ-ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਲਾਦੀਆਂ ਨੇ ਦੱਸਿਆ ਕਿ ਛੋਟੇ ਛੋਟੇ ਬੱਚਿਆਂ ਦੇ ਸਿਰਾਂ 'ਤੇ ਦਸਤਾਰਾਂ ਸਜਾ ਕੇ ਸਾਹਿਬਜ਼ਾਦਿਆਂ ਵਲੋਂ ਪਾਈ ਗਈ ਸ਼ਹੀਦੀ ਨੂੰ ਸਮਰਪਿਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਰੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਵੀ ਉਨ੍ਹਾਂ ਸਾਹਿਬਜ਼ਾਦਿਆਂ ਦੇ ਕਦਮ ਚਿੰਨ੍ਹਾਂ 'ਤੇ ਚੱਲਦੇ ਹੋਏ ਆਪਣੇ ਧਰਮ ਪ੍ਰਤੀ ਦਿ੍ੜ੍ਹਤਾ, ਆਤਮ ਵਿਸ਼ਵਾਸ ਅਤੇ ਪਵਿੱਤਰਤਾ ਵਿਚ ਵਿਸ਼ਵਾਸ ਰੱਖਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਬੱਚਿਆਂ ਨੂੰ ਆਪਣੇ ਸਾਹਿਬਜ਼ਾਦਿਆਂ ਦੇ ਗੌਰਵਮਈ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਜਖ਼ੀਰਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।