31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਦੇ ਸਬੰਧ 'ਚ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ | ਸ਼ਾਮ ਦੇ ਦੀਵਾਨਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨੇ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ | ਉਪਰੰਤ ਭਾਈ ਸਾਹਿਬ ਹਰਸਿਦਕ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਪੰਥ ਪ੍ਰਸਿੱਧ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਕਮਲ ਸਿੰਘ, ਜੀਵਨਜੋਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਪਾਰ ਅਤੇ ਉਦਯੋਗ ਐਸੋਸੀਏਸ਼ਨ ਵਲੋਂ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ <br/> ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।