31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਪਾਰ ਅਤੇ ਉਦਯੋਗ ਐਸੋਸੀਏਸ਼ਨ ਵਲੋਂ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ <br/>

ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਜਤਿੰਦਰ ਭੰਬੀ)-ਵਪਾਰ ਅਤੇ ਉਦਯੋਗ ਐਸੋਸੀਏਸ਼ਨ (ਏ.ਟੀ.ਆਈ ਯੂ) ਦੇ ਪ੍ਰਧਾਨ ਪੰਕਜ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ ਤੌਰ 'ਤੇ ਉਘੇ ਉਦਯੋਗਪਤੀ ਪਦਮ ਸ੍ਰੀ ਓਾਕਾਰ ਸਿੰਘ ਪਾਹਵਾ ਨੇ ਸਿਰਕਤ ਕਤੀ, ਜਿਨ੍ਹਾਂ ਦਾ ਏ.ਟੀ.ਆਈ ਯੂ. ਦੇ ਪ੍ਰਧਾਨ ਪੰਕਜ ਸ਼ਰਮਾ ਨੇ ਸਵਾਗਤ ਕੀਤਾ ਅਤੇ ਪਾਹਵਾ ਦੀ ਲੰਬੇ ਸਮੇਂ ਤੋਂ ਐਸੋਸੀਏਸਨ ਦੀ ਕੀਤੀ ਜਾ ਰਹੀ ਸਰਪ੍ਰਸਤੀ ਲਈ ਧੰਨਵਾਦ ਕੀਤਾ | ਇਸ ਮੌਕੇ ਏ.ਟੀ.ਆਈ.ਯੂ. ਦੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਐਸੋ: ਦੇ ਪ੍ਰਧਾਨ ਪੰਕਜ ਸ਼ਰਮਾ ਵਲੋਂ ਪਦਮ ਸ੍ਰੀ ਪਾਹਵਾ ਨਾਲ ਉਦਯੋਗ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਏਵਨ ਸਾਈਕਲਜ਼ ਦੇ ਸੀ.ਐਮ.ਡੀ. ਸ਼੍ਰੀ ਓਾਕਾਰ ਸਿੰਘ ਪਾਹਵਾ ਨੇ ਏ.ਟੀ.ਆਈ ਯੂ ਦਾ ਨਵੇਂ ਵਰ੍ਹੇ ਦਾ ਕੈਲੰਡਰ ਵੀ ਜਾਰੀ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਦਯੋਗਪਤੀ ਸ਼ਾਮਲ ਹੋਏ |

ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।