23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁੰਡਾਗਰਦੀ ਦੇ ਵੱਖ-ਵੱਖ ਮਾਮਲਿਆਂ ਵਿਚ ਕੇਸ ਦਰਜ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਵਿਚ ਹੋਈਆਂ ਵੱਖ-ਵੱਖ ਗੁੰਡਾਗਰਦੀ ਦੀਆਂ ਵਾਰਦਾਤਾਂ ਵਿਚ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਵਿੰਦਰ ਸਿੰਘ ਪੁੱਤਰ ਸੋਮਨਾਥ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿੰਡ ਚੂਹੜ ਵਾਲਾ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਗੰਭੀਰ ਹਾਲਾਤ ਵਿਚ ਉਸ ਨੂੰ ਸੀ.ਐਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਪੁਲਿਸ ਵਲੋਂ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਸਥਾਨਕ ਟਿੱਬਾ ਰੋਡ 'ਤੇ ਹਬੀਬ ਨਾਮੀ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 9 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਟਿੱਬਾ ਰੋਡ 'ਤੇ ਜਾ ਰਿਹਾ ਸੀ ਕਿ ਇਹਨਾਂ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ, ਜਿਸ 'ਤੇ ਉਹ ਜ਼ਖਮੀ ਹੋ ਗਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ਪਾਲ ਸਿੰਘ ਵਾਸੀ ਰਾਮ ਨਗਰ ਦੀ ਸ਼ਿਕਾਇਤ 'ਤੇ ਸੁਮਿਤ ਵਾਸੀ ਭਾਮੀਆਂ ਖੁਰਦ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਸੁਮਿਤ ਨੂੰ ਕਾਬੂ ਕਰ ਲਿਆ ਹੈ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।