26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਡਰਾਈਵਿੰਗ ਲਾਇਸੰਸ ਸੈਂਟਰ ਤੋਂ ਚੋਰ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਸੈਕਟਰ-32 ਸਥਿਤ ਆਟੋਮੈਟਿਕ ਡਰਾਈਵਿੰਗ ਲਾਇਸੈਂਸ ਸੈਂਟਰ ਤੋਂ ਚੋਰਾਂ ਨੇ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਸ਼ੁੱਕਰਵਾਰ ਦੇਰ ਰਾਤ ਸੈਕਟਰ-32 ਦੇ ਟਰੈਕ ਤੋਂ ਚੋਰਾਂ ਨੇ ਇਕ ਇਨਵਰਟਰ, ਦੋ ਬੈਟਰੀਆਂ, ਡੀ. ਵੀ. ਆਰ., ਕੈਮਰੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਸਵੇਰੇ ਜਦੋਂ ਮੁਲਾਜ਼ਮ ਪਹੁੰਚੇ ਤਾਂ ਚੋਰੀ ਬਾਰੇ ਪਤਾ ਲੱਗ ਗਿਆ | ਉਨ੍ਹਾਂ ਦੇਖਿਆ ਕਿ ਸੈਂਟਰ ਦੇ ਸਾਰੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਉਹ ਅੰਦਰ ਗਏ ਤਾਂ ਉਨ੍ਹਾਂ ਨੇ ਦੇਖਿਆ ਕਿ ਸਾਰਾ ਸਾਮਾਨ ਚੋਰੀ ਹੋ ਗਿਆ ਸੀ ਅਤੇ ਦਰਵਾਜ਼ਾ ਵੀ ਟੁੱਟਿਆ ਹੋਇਆ ਸੀ | ਚੋਰ ਸੈਂਟਰ ਦੇ ਬਾਹਰ ਦਰਵਾਜ਼ੇ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਸਾਮਾਨ ਚੋਰੀ ਕਰਨ ਉਪਰੰਤ ਫ਼ਰਾਰ ਹੋ ਗਏ | ਸਥਾਨਕ ਲੋਕਾਂ ਤੋਂ ਪਤਾ ਲੱਗਾ ਕਿ ਨਸ਼ੇੜੀ ਰਾਤ ਨੂੰ ਇੱਥੇ ਸੌਂਦੇ ਹਨ | ਸੈਂਟਰ ਦੇ ਸੁਰੱਖਿਆ ਗਾਰਡ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ |

ਪਿਛਲੀ ਖ਼ਬਰ ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਭਾਜਪਾ ਦਿਹਾਤੀ ਨੇ ਲਗਾਇਆ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।