26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ¢ ਗੁਰੂ ਕਾ ਲੰਗਰ ਅਤੁੱਟ ਵਰਤਾਇਆ¢ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸਵਰਨ ਸਿੰਘ ਮਹੌਲੀ, ਮੋਹਨ ਸਿੰਘ ਚÏਹਾਨ, ਸੁਰਜੀਤ ਸਿੰਘ ਮਠਾੜੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਦਵਿੰਦਰ ਕÏਰ ਸੋਹਲ, ਬਲਜੀਤ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਚਰਨਜੀਤ ਕÏਰ, ਤਨਵੀਰ ਕÏਰ, ਸਰਬਜੀਤ ਕÏਰ ਚੀਮਾ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ¢

ਪਿਛਲੀ ਖ਼ਬਰ ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੂੰ ਖੇਤੀ ਪਸਾਰ ਕਾਰਜਾਂ ਲਈ ਸਰਵੋਤਮ ਕੇਂਦਰ ਦਾ ਐਵਾਰਡ ਹਾਸਿਲ <br/> ਅਗਲੀ ਖ਼ਬਰ ਡਰਾਈਵਿੰਗ ਲਾਇਸੰਸ ਸੈਂਟਰ ਤੋਂ ਚੋਰ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।