26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੂੰ ਖੇਤੀ ਪਸਾਰ ਕਾਰਜਾਂ ਲਈ ਸਰਵੋਤਮ ਕੇਂਦਰ ਦਾ ਐਵਾਰਡ ਹਾਸਿਲ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੂੰ ਕਿ੍ਸ਼ੀ ਵਿਗਿਆਨ ਕੇਂਦਰਾਂ ਦੀ ਸਾਲਾਨਾ ਜ਼ੋਨਲ ਵਰਕਸ਼ਾਪ ਵਿਚ ਜ਼ੋਨ ਇਕ ਵਿਚੋਂ ਸਰਵੋਤਮ ਡਾਇਰੈਕਟੋਰੇਟ ਪਸਾਰ ਸਿੱਖਿਆ ਚੁਣਿਆ ਗਿਆ ਹੈ | ਇਹ ਸਾਲਾਨਾ ਵਰਕਸ਼ਾਪ ਜੰਮੂ ਕਸ਼ਮੀਰ ਦੀ ਸ਼ੇਰੇ ਕਸ਼ਮੀਰ ਖੇਤੀ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਵਿਖੇ ਕਰਵਾਈ ਗਈ ਸੀ | ਇਸ ਐਵਾਰਡ ਦੇ ਤੌਰ 'ਤੇ ਡਾਇਰੈਕਟੋਰੇਟ ਨੂੰ 'ਚੱਲ ਵੈਜੰਤੀ' ਚਲੰਤ ਟਰਾਫ਼ੀ ਦਿੱਤੀ ਗਈ | ਜ਼ਿਕਰਯੋਗ ਹੈ, ਕਿ ਇਸ ਵਰਕਸ਼ਾਪ ਵਿਚ ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲਦਾਖ਼ ਦੇ 72 ਕਿ੍ਸ਼ੀ ਵਿਗਿਆਨ ਕੇਂਦਰਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਅਤੇ ਖੇਤੀ ਤਕਨੀਕਾਂ ਦੇ ਰੂਪਾਂਤਰਨ ਹਿਤ ਕੀਤੇ ਕਾਰਜ ਦੇ ਆਧਾਰ 'ਤੇ ਮੁਲਾਂਕਣ ਕੀਤਾ ਗਿਆ ਸੀ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਕਿ੍ਸ਼ੀ ਵਿਗਿਆਨ ਕੇਂਦਰਾਂ ਦੇ ਇੰਚਾਰਜਾਂ ਨੇ ਇਸ ਸਨਮਾਨ ਨੂੰ ਪੀ.ਏ.ਯੂ. ਦੀ ਤਰਫ਼ੋਂ ਹਾਸਲ ਕੀਤਾ | ਇਸ ਪ੍ਰਾਪਤੀ ਲਈ ਡਾਇਰੈਕਟੋਰੇਟ ਨੂੰ ਵਧਾਈ ਦਿੰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਖ਼ਿੱਤੇ ਵਿਚ ਕਿਸਾਨੀ ਸਮਾਜ ਨੂੰ ਵਿਗਿਆਨਕ ਖੇਤੀ ਨਾਲ ਜੋੜਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵੀ ਡਾਇਰੈਕਟੋਰੇਟ ਪਸਾਰ ਸਿੱਖਿਆ ਨੇ ਲਾਸਾਨੀ ਭੂਮਿਕਾ ਨਿਭਾਈ ਸੀ | ਡਾ. ਗੋਸਲ ਨੇ ਭਵਿੱਖ ਵਿਚ ਇਹਨਾਂ ਕਾਰਜਾਂ ਨੰੂ ਬਰਕਰਾਰ ਰੱਖਣ ਦਾ ਤਹੱਈਆ ਦੁਹਰਾਇਆ |

ਪਿਛਲੀ ਖ਼ਬਰ ਸਮਾਜਿਕ ਏਕਤਾ ਦਾ ਪ੍ਰਤੀਕ ਬਣਦਾ ਜਾ ਰਿਹਾ ਮਹਾਨ ਸੰਤ ਸੰਮੇਲਨ-ਮਦਨ ਲਾਲ ਬੱਗਾ <br/> ਅਗਲੀ ਖ਼ਬਰ ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।