26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼ਹਾਦਤ ਦਿਵਸ ਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 28-12-2025
ਇਆਲੀ/ਥਰੀਕੇ, 27 ਦਸੰਬਰ (ਮਨਜੀਤ ਸਿੰਘ ਦੁੱਗਰੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਸ਼ਹਾਦਤ ਦਿਹਾੜਿਆਂ ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲਦੇ ਇਸ ਗੁਰਦੁਆਰੇ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਹਜੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲੇ, ਪਿੰਡ ਵਾਸੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪਰਸੋਂ ਰੋਜ਼ ਤੋਂ ਆਰੰਭ ਕੀਤੇ 2 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲੇ, ਰਾਗੀ ਜੱਥਾ ਬੀਬੀ ਇੰਦਰਜੀਤ ਕੌਰ ਦੁੱਗਰੀ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਢਾਡੀ ਜੱਥਾ ਬੀਬੀ ਕੁਲਦੀਪ ਕੌਰ ਦਾਖਾ, ਢਾਡੀ ਜੱਥਾ ਬੀਬੀ ਕਿਰਨਜੀਤ ਕੌਰ ਪੰਜੋਲਾ ਸਾਹਿਬ ਰੋਪੜ ਵਾਲਿਆਂ ਨੇ ਢਾਡੀ ਵਾਰਾਂ ਅਤੇ ਕਥਾਵਾਚਕ ਰਮੇਸ਼ ਸਿੰਘ ਬੱਗਾ ਅਤੇ ਸ਼੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਤੋਂ ਭਾਈ ਨਵਦੀਪ ਸਿੰਘ ਕਥਾਵਾਚਕ ਦੁਆਰਾ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਪਤੀ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਕਰਨ ਉਪਰੰਤ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਦੀ ਮੀਟਿੰਗ ਵਿਚ ਸਰਕਾਰਾਂ ਦੀ ਲਾਰਾ ਲਾਊ ਨੀਤੀ ਦੀ ਕੀਤੀ ਨਿਖੇਧੀ <br/> ਅਗਲੀ ਖ਼ਬਰ ਬੇਕਾਬੂ ਕਾਰ ਝੁੱਗੀਆਂ ਵਿਚ ਵੜੀ, ਤਿੰਨ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।