27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕÏਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਦੀਵਾਨ ਵਿਚ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀਆਂ ਸਬੰਧਿਤ ਕਵਿਤਾਵਾਂ ਪੜ੍ਹੀਆਂ | ਇਸ ਮੌਕੇ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ | ਭਾਈ ਸਰਵਣ ਸਿੰਘ, ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਲੋਂ ਜੋਸ਼ਮਈ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ¢ ਦੀਵਾਨ ਦੀ ਸਮਾਪਤੀ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮÏਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਵਸਾਖਾ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਪੂਰਨ ਸਿੰਘ, ਅਨਵਿੰਦਰ ਸਿੰਘ ਮਾਨ, ਕਮਲਜੀਤ ਸਿੰਘ ਸੋਬਤੀ, ਕਮਲ ਸਿੰਘ ਜੀਵਨਜੋਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਨੇ ਹਾਜ਼ਰੀ ਭਰੀ¢

ਪਿਛਲੀ ਖ਼ਬਰ ਮਾਤਾ ਗੁਜਰ ਕÏਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਦੀ ਮੀਟਿੰਗ ਵਿਚ ਸਰਕਾਰਾਂ ਦੀ ਲਾਰਾ ਲਾਊ ਨੀਤੀ ਦੀ ਕੀਤੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।