27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰ ਕÏਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮਾਤਾ ਗੁੱਜਰ ਕÏਰ, ਚਾਰ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਜੀ ਦੇ ਲਾਡਲੇ ਸਿੰਘ–ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰੀਤ ਆਇਰਨ ਸਟੋਰ, ਬੈਨੀਪਾਲ ਮਾਰਕੀਟ, ਗਿੱਲ ਰੋਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਦੁੱਧ ਦਾ ਲੰਗਰ ਲਗਾਇਆ ਗਿਆ¢ ਇਸ ਮÏਕੇ ਇਲਾਕੇ ਦੀ ਸੰਗਤ ਅਤੇ ਰਾਹਗੀਰਾਂ ਨੇ ਲੰਗਰ ਛਕ ਕੇ ਸ਼ਹੀਦਾਂ ਨੂੰ ਨਮਨ ਕੀਤਾ¢ ਇਸ ਦÏਰਾਨ ਤੇਜਿੰਦਰ ਸਿੰਘ ਡੰਗ ਨੇ ਸ਼ਹਾਦਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਗੁੱਜਰ ਕÏਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮੋਲਕ ਅਧਿਆਇ ਹੈ, ਜੋ ਸਾਨੂੰ ਧਰਮ, ਸੱਚ ਅਤੇ ਇਨਸਾਫ਼ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ¢ ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਨÏਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ ਹਨ ਅਤੇ ਸਾਨੂੰ ਆਪਣੀ ਵਿਰਾਸਤ ਨਾਲ ਜੋੜ ਕੇ ਰੱਖਦੀਆਂ ਹਨ¢ ਇਸ ਮÏਕੇ ਇੰਦਰਦੀਪ ਸਿੰਘ ਡੰਗ, ਸੁਰਿੰਦਰਪਾਲ ਸਿੰਘ ਡੰਗ, ਭੁਪਿੰਦਰ ਸਿੰਘ ਮਠਾੜੂ, ਸੁਰਿੰਦਰ ਸਿੰਘ ਮਠਾੜੂ, ਚਰਨਜੀਤ ਸਿੰਘ ਡੰਗ, ਮਹਿੰਦਰ ਸਿੰਘ ਚਾਵਲਾ, ਇੰਦਰਪਾਲ ਸਿੰਘ ਕਾਲੜਾ, ਤੇਜਿੰਦਰ ਸਿੰਘ ਬਜਾਜ, ਟੋਨੀ ਗੁਪਤਾ, ਪੱਪੂ ਡੰਗ, ਪਰਮਜੀਤ ਸਿੰਘ ਪੰਮਾ, ਕਾਕਾ ਡੰਗ, ਸੰਨੀ ਬਜਾਜ, ਉਂਕਾਰ ਸਿੰਘ ਆਦਿ ਹਾਜ਼ਰ ਸਨ¢ ਸਮੂਹ ਸੇਵਾਦਾਰਾਂ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 60 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ <... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।