29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕÏਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਡਾ. ਤਰਲੋਚਨ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁੱਜਰ ਕÏਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਜੀ ਵੈੱਲਫੇਅਰ ਸੁਸਾਇਟੀ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਜਥੇਦਾਰ ਬਲਦੇਵ ਸਿੰਘ ਸੰਧੂ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਗੁਰਦੁਆਰਾ ਨਾਨਕਸਰ, ਨਿਊ ਸੁਭਾਸ਼ ਨਗਰ ਵਿਖੇ ਲਗਾਇਆ ਗਿਆ¢ ਖ਼ੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਜਥੇਦਾਰ ਬਲਦੇਵ ਸਿੰਘ ਸੰਧੂ ਨੇ ਖ਼ੂਨਦਾਨ ਕਰਨ ਪਹੁੰਚੇ ਨÏਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ¢ ਇਸ ਮÏਕੇ ਗੁਰਪ੍ਰੀਤ ਸਿੰਘ ਨਿੱਕੂ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦÏਰਾਨ 30 ਬਲੱਡ ਯੂਨਿਟ ਕੋਕਿਲਾ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ | ਇਹ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ¢ ਇਸ ਮÏਕੇ ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ, ਜੋਗਾ ਜੀ, ਯੁੱਧਵੀਰ ਸਿੰਘ, ਅਮਨਦੀਪ ਸਿੰਘ ਪੰਨੂ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਸਿਟੀ ਇਨਕਲੇਵ ਧਾਂਦਰਾ ਸੜਕ ਵਾਸੀਆਂ ਵਲੋਂ ਸ਼ਹਾਦਤ ਦਿਹਾੜਿਆਂ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ <br/> ਅਗਲੀ ਖ਼ਬਰ ਬੀ.ਐੱਮ.ਐੱਸ.ਐੱਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।