29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਦੀ ਯਾਦ 'ਚ ਲਗਾਇਆ ਲੰਗਰ <br/>

ਅਜੀਤ ਡੈਸਕ 28-12-2025
ਲਾਡੋਵਾਲ, 27 ਦਸੰਬਰ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕÏਰ ਜੀ ਦੀ ਨਿੱਘੀ ਯਾਦ ਵਿਚ ਮੇਨ ਜੀ.ਟੀ. ਰੋਡ ਨਜ਼ਦੀਕ ਭੱਟੀਆਂ ਚੌਕ ਲੁਧਿਆਣਾ ਵਿਖੇ ਸਮੂਹ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ ਨੇ ਦੱਸਿਆ ਕਿ ਨਿੱਕੀਆਂ ਜਿੰਦਾ ਵੱਡੇ ਸਾਕੇ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜਿੰਨੀਆਂ ਵੀ ਸੰਗਤਾਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਨੂੰ ਜਾਂਦੀਆਂ ਹਨ, ਉਨ੍ਹਾਂ ਲਈ ਗੁਰੂ ਕਾ ਲੰਗਰ ਲਗਾਇਆ ਗਿਆ, ਜਿਸ ਨੂੰ ਚੱਲਦਿਆਂ ਅੱਜ ਪੰਜਵਾਂ ਦਿਨ ਹੋ ਚੁੱਕਾ ਹੈ, ਇਹ ਲੰਗਰ ਸ਼ਰਧਾਲੂਆਂ ਤੇ ਹੋਰਾਂ ਨੇ ਗੁਰੂ ਦੇ ਪ੍ਰਸ਼ਾਦ ਵਜੋਂ ਛੱਕ ਕੇ ਪ੍ਰਭੂ ਦਾ ਸ਼ੁਕਰਾਨਾ ਕੀਤਾ | ਇਸ ਮÏਕੇ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ, ਗੁਰਦੀਪ ਸਿੰਘ ਬਿੱਟੂ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਜਸਵਿੰਦਰ ਸਿੰਘ ਸੋਨੰੂ ਮੱਲ, ਨਰਿੰਦਰ ਸਿੰਘ ਸੰਨੀ, ਹਰਨਾਮ ਸਿੰਘ, ਗੁਰਚਰਨ ਸਿੰਘ, ਤੀਰਥ ਦੰਦ ਲਾਲ, ਰਾਘਵ,ਹਰਭਜਨ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨÏਜਵਾਨ ਤੋਂ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।