02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹੰਬੜਾਂ ਜ਼ੋਨ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਲਈ ਵਚਨਬੱਧ ਰਹਾਂਗੀ-ਬੀਬੀ ਲਾਦੀਆਂ

ਅਜੀਤ ਡੈਸਕ 31-12-2025
ਹੰਬੜਾਂ, 30 ਦਸੰਬਰ (ਮੇਜਰ ਹੰਬੜਾਂ)-ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਦੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਰਹਾਂਗੀ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ 'ਆਪ' ਦੀ ਟਿਕਟ 'ਤੇ ਚੋਣ ਲੜਦਿਆਂ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਬੀਬੀ ਅਜੀਤਪਾਲ ਕੌਰ ਲਾਦੀਆਂ ਪਤਨੀ ਸਰਪੰਚ ਹਰਨੇਕ ਸਿੰਘ ਲਾਦੀਆਂ ਸੂਬਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ ਨੇ ਕਸਬਾ ਹੰਬੜਾਂ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਬੀਬੀ ਲਾਦੀਆਂ ਨੇ ਕਿਹਾ ਕਿ ਉਹ ਜਿੱਥੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ 'ਆਪ' ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਉੱਥੇ ਵੋਟਰਾਂ ਸਮੇਤ ਆਪਣੇ ਸਮਰਥਕਾਂ ਦੇ ਹਮੇਸ਼ਾਂ ਰਿਣੀ ਰਹਿਣਗੇ ਜਿੰਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣਕੇ ਵੱਡਾ ਮਾਣ ਬਖਸ਼ਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਲੈ ਕੇ ਜਾਵਾਂਗੇ ਕਿਉਂਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਇਕ ਸੰਗੋਵਾਲ ਵਲੋਂ ਹਲਕੇ ਦੇ ਵੱਡੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕਾਂ ਨੇ ਹੰਬੜਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਸੀਟ ਜਿਤਾਕੇ 'ਆਪ' ਦੀ ਝੋਲੀ ਵਿਚ ਪਾਈ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਲਾਦੀਆਂ ਨੇ ਹੋਰ ਕਿਹਾ ਕਿ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਪਿੰਡਾਂ ਦੀ ਨੁਹਾਰ ਬਦਲਾਂਗੇ | ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸਰਪੰਚ ਹਰਨੇਕ ਸਿੰਘ ਲਾਦੀਆਂ ਨੇ ਕਿਹਾ ਕਿ ਉਹ ਜਿੱਥੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦੇ ਹਨ ਉੱਥੇ ਉਨ੍ਹਾਂ ਨੇ ਸਮੁੱਚੇ ਵੋਟਰਾਂ ਤੇ ਸਪੋਟਰਾਂ ਦੀ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਧੀਆਂ ਦੇ 30ਵੇਂ ਲੋਹੜੀ ਮੇਲੇ 'ਤੇ 10 ਜਨਵਰੀ ਨੂੰ ਮੰਚ ਵਲੋਂ ਨਾਨੀਆਂ-ਦਾਦੀਆਂ ਦਾ ਕਰਾਂਗੇ ਵਿਸ਼ੇਸ਼ ਸਨਮਾਨ-ਬਾਵਾ <br... ਅਗਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ 'ਚੋਂ ਉਡਾਈ ਹਜ਼ਾਰਾਂ ਦੀ ਨਕਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।