01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਦੋਸਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਉਸਦੇ ਦੋਸਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ਵਿਚ ਮਿ੍ਤਕ ਦਾ ਜੀਜਾ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ਕਾਰਵਾਈ ਪੁਸ਼ਪਾ ਪਤਨੀ ਕਮਲੇਸ਼ ਕੁਮਾਰ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਰਿਤੇਸ਼ ਕੁਮਾਰ ਵਾਸੀ ਹੈਬੋਵਾਲ ਪਵਨ ਕੁਮਾਰ ਵਾਸੀ ਪਟੇਲ ਨਗਰ ਅਤੇ ਦੀਪਕ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਪ੍ਰਦੀਪ ਕੁਮਾਰ ਬੀਤੇ ਦਿਨ ਆਪਣੇ ਦੋਸਤ ਰਿਤੇਸ਼ ਕੁਮਾਰ ਦੇ ਘਰ ਜਾਣ ਲਈ ਕਹਿ ਕੇ ਗਿਆ ਸੀ | ਬਾਅਦ ਵਿਚ ਰਿਤੇਸ਼ ਦਾ ਫ਼ੋਨ ਆਇਆ ਕਿ ਪ੍ਰਦੀਪ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਦਿਆਨੰਦ ਹਸਪਤਾਲ ਵਿਚ ਹੈ, ਜਦੋਂ ਉਹ ਉੱਥੇ ਪਹੁੰਚੇ ਤਾਂ ਆਪਣੇ ਪੱਧਰ 'ਤੇ ਜਾਂਚ ਕੀਤੀ ਤਾਂ ਉਸ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀ ਅਕਸਰ ਉਸਦੇ ਲੜਕੇ ਨੂੰ ਤੰਗ ਪਰੇਸ਼ਾਨ ਕਰਦੇ ਸਨ ਅਤੇ ਇਸ ਵਿਚ ਉਸਦਾ ਜਵਾਈ ਦੀਪਕ ਕੁਮਾਰ ਵੀ ਸ਼ਾਮਿਲ ਸੀ | ਸ਼ਿਕਾਇਤ ਮਿਲਣ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਅਤੇ ਪਵਨ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਦੀਪਕ ਅਜੇ ਫ਼ਰਾਰ ਹੈ | ਪੁਲਿਸ ਉਸਦੀ ਭਾਲ ਕਰ ਰਹੀ ਹੈ |

ਪਿਛਲੀ ਖ਼ਬਰ ਲੁਧਿਆਣਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ 2 ਕਾਬੂ <br/> ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਦÏਰਾਨ ਡੇਰਾ ਕਾਰ ਸੇਵਾ ਆਲਮਗੀਰ ਵਿਖੇ ਚਲਾਏ ਅਤੁੱਟ ਲੰਗਰ-ਜਥੇ: ਭਿੰਦਾ ਆਲਮਗੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।