01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਲੁਧਿਆਣਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ 2 ਕਾਬੂ <br/>

ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਕਾਰਵਾਈ ਕਰਦਿਆਂ ਹੋਇਆਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 500 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲੁਧਿਆਣਾ ਅਤੇ ਦਲੀਪ ਕੁਮਾਰ ਪੁੱਤਰ ਉਮ ਪ੍ਰਕਾਸ਼ ਵਾਸੀ ਪਿੰਡ ਮੰਨਸੋਰ, ਥਾਣਾ ਮੰਨਸੋਰ, ਜ਼ਿਲ੍ਹਾ ਮੰਨਸੋਰ, ਮੱਧ ਪ੍ਰਦੇਸ਼ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਬਾਹਰਲੇ ਸੂਬਿਆਂ ਤੋਂ ਅਫ਼ੀਮ ਲਿਆ ਕੇ ਪੰਜਾਬ ਵਿਚ ਸਪਲਾਈ ਕਰਦੇ ਸਨ | ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਇਹਨਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਸ਼ਹਿਰੀ ਸਰਕਲ ਪ੍ਰਧਾਨ ਅਜੀਤ ਪਾਲ ਰਿੰਕੂ ਨੇ ਬੌਬੀ ਮਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਦੋਸਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।