21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਭਾਜਪਾ ਚੰਡੀਗੜ੍ਹ ਪ੍ਰਧਾਨ ਵਲੋਂ ਮਲੋਆ ਕਾਲੋਨੀ ਦੀ ਮਾਰਕੀਟ ਦਾ ਦੌਰਾ <br/>

ਅਜੀਤ ਡੈਸਕ 16-06-2025
ਚੰਡੀਗੜ੍ਹ, 15 ਜੂਨ (ਮਾਰਕੰਡਾ)-ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਮਲੋਆ ਕਾਲੋਨੀ ਦੀ ਮਾਰਕੀਟ ਵਿਖੇ ਦੌਰਾ ਕਰਕੇ ਸਥਾਨਕ ਦੁਕਾਨਦਾਰਾਂ ਤੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਦੱਸਿਆ ਕਿ ਮੀਂਹ ਦੌਰਾਨ ਪਾਣੀ ਭਰਨ ਦੀ ਸਮੱਸਿਆ, ਨਿਕਾਸੀ ਪ੍ਰਣਾਲੀ ਦੀ ਘਾਟ ਤੇ ਦੁਕਾਨਦਾਰਾਂ ਨੂੰ ਮਿਲ ਰਹੇ ਪ੍ਰਸ਼ਾਸਨਿਕ ਨੋਟਿਸਾਂ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ | ਮਲਹੋਤਰਾ ਨੇ ਮੌਕੇ 'ਤੇ ਹੀ ਸੰਬੰਧਤ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕਰਕੇ ਤੁਰੰਤ ਕਾਰਵਾਈ ਕਰਨ ਨੂੰ ਕਿਹਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨਿਕਾਸੀ ਪ੍ਰਣਾਲੀ ਨੂੰ ਜਲਦ ਠੀਕ ਕੀਤਾ ਜਾਵੇਗਾ | ਦੁਕਾਨਦਾਰਾਂ ਨੂੰ ਦਿੱਤੇ ਜਾ ਰਹੇ ਨੋਟਿਸਾਂ ਦੇ ਮਸਲੇ 'ਤੇ ਪ੍ਰਸ਼ਾਸਨ ਨਾਲ ਗੰਭੀਰ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਛੋਟੇ ਵਪਾਰੀ ਪ੍ਰੇਸ਼ਾਨ ਨਾ ਹੋਣ | ਭਾਜਪਾ ਹਮੇਸ਼ਾ ਜਨਤਾ ਦੇ ਨਾਲ ਖੜ੍ਹੀ ਰਹੀ ਹੈ, ਜੋ ਜ਼ਮੀਨੀ ਪੱਧਰ 'ਤੇ ਜਾ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਲੱਭਣ 'ਚ ਵਿਸ਼ਵਾਸ ਰੱਖਦੇ ਹੈ, ਜਿਨ੍ਹਾਂ ਨਾਲ ਭਾਜਪਾ ਦੇ ਨੇਤਾ ਸੰਜੀਵ ਰਾਣਾ, ਸਨੀ ਪੂਰੀ, ਸੰਜੇ ਟਾਂਕ, ਰਾਜਕੁਮਾਰ ਰਾਣਾ, ਅਮਿਤ ਮਿਸ਼ਰਾ, ਭੋਲਾ ਸਿੰਘ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਵਿ ਰਾਵਤ ਸਮੇਤ ਕਈ ਹੋਰ ਵਰਕਰ ਵੀ ਮੌਜੂਦ ਸਨ | ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਨੇ ਭਾਜਪਾ ਟੀਮ ਦਾ ਧੰਨਵਾਦ ਕੀਤਾ ਤੇ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ. ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ-ਬੈਂਸ <br/> ਅਗਲੀ ਖ਼ਬਰ ਨੀਟ ਯੂ. ਜੀ. 2025 'ਚ ਜਨਵ ਬਾਂਸਲ ਨੇ 89ਵਾਂ ਆਲ ਇੰਡੀਆ ਰੈਂਕ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।