ਕੁਰਾਲੀ, 15 ਜੂਨ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਵਿਖੇ ਸਥਿਤ ਗੁਰਦੁਆਰਾ ਝੰਡਾ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਦੀ ਦੇਖ ਰੇਖ ਹੇਠ ਕਰਵਾਏ ਗਏ | ਸਮਾਗਮ ਦੇ ਪਹਿਲੇ ਚਰਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਮਲਕੀਤ ਸਿੰਘ ਪਪਰਾਲੀ ਦੇ ਢਾਡੀ ਜਥੇ, ਭਾਈ ਜਸਵੰਤ ਸਿੰਘ ਤੇ ਰਾਗੀ ਗੁਰਦੀਪ ਸਿੰਘ ਗੋਬਿੰਦਗੜ੍ਹ ਵਾਲੇ ਤੇ ਹੋਰ ਜਥਿਆਂ ਨੇ ਗੁਰੂ ਵਾਰਾਂ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਦੌਰਾਨ ਮੁੱਖ ਸੇਵਾਦਰ ਭਾਈ ਗੁਰਮੀਤ ਸਿੰਘ ਸੋਢੀ ਅਤੇ ਬੀਬੀ ਮਨਜੀਤ ਕੌਰ ਨੇ ਨੌਜਵਾਨ ਸਭਾ ਸੋਹਾਣਾ ਦੀ ਅਗਵਾਈ 'ਚ ਦਸਤਾਰਾਂ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਮੁਕਾਬਲਿਆਂ 'ਚ ਕਰੀਬ 350 ਬੱਚਿਆਂ ਵਲੋਂ ਭਾਗ ਲਿਆ | ਮੁਕਾਬਲਿਆ 'ਚ ਭਾਗ ਲੈਣ ਵਾਲੇ ਸਮੂਹ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੰਗਤਾਂ ਲਈ ਮੁਫਤ ਮੈਡੀਕਲ ਚੈਕਅੱਪ ਕੈਂਪ ਵੀ ਲਗਾਇਆ, ਜਿਸ 'ਚ ਡਾਕਟਰਾਂ ਦੀ ਟੀਮ ਵਲੋਂ ਜਿਥੇ ਕਰੀਬ 450 ਮਰੀਜਾਂ ਦੇ ਚੈੱਕਅਪ ਕੀਤਾ ਉਥੇ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਕੌਂਸਲਰ ਬਹਾਦਰ ਸਿੰਘ ਓਕੇ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆਂ, ਨਾਗਰ ਸਿੰਘ, ਜਗਦੇਵ ਸਿੰਘ ਪਵਾਰ, ਬੀਬਾ ਮਨਜੀਤ ਕੌਰ ਆਸਟ੍ਰੇਲੀਆ, ਕੁਲਵਿੰਦਰ ਸਿੰਘ ਨਗਲੀਆਂ, ਸਾਬਕਾ ਕੌਂਸਲਰ ਮੁਕੇਸ ਰਾਣਾ ਚਨਾਲੋਂ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਅੰਮਿ੍ਤਪਾਲ ਸਿੰਘ, ਜਗਤਾਰ ਸਿੰਘ, ਸ਼ਮਸ਼ੇਰ ਸਿੰਘ ਚਤਾਮਲੀ, ਹਰਜਿੰਦਰ ਸਿੰਘ ਆਦਿ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ |