21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਿਜਲੀ ਦੀ ਸਮੱਸਿਆ ਨੂੰ ਲੈ ਕੇ ਬਲਟਾਣਾ ਵਾਸੀਆਂ ਕੌਂਸਲਰਾਂ ਦੀ ਅਗਵਾਈ ਹੇਠ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 16-06-2025
ਜ਼ੀਰਕਪੁਰ, 15 ਜੂਨ (ਮਨਿੰਦਰ ਸਿੰਘ)-ਐਤਵਾਰ ਦੇਰ ਸ਼ਾਮ ਵਾਰਡ ਨੰਬਰ 5 ਬਲਟਾਣਾ ਮਾਰਕੀਟ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੇ ਬਿਜਲੀ ਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਵਾਰਡ ਨੰਬਰ 5 ਦੀ ਕੌਂਸਲਰ ਨੇਹਾ ਸ਼ਰਮਾ, ਵਾਰਡ ਨੰਬਰ 14 ਦੇ ਕੌਂਸਲਰ ਹਰਜੀਤ ਮਿੰਟਾ, ਪ੍ਰਤਾਪ ਸਿੰਘ ਰਾਣਾ, ਮਨੀ ਸ਼ਰਮਾ, ਰਾਮ ਭਜ ਤੇ ਹੋਰ ਵਾਰਡ ਵਾਸੀਆਂ ਸਮੇਤ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਿਲ ਹੋਏ ਤੇ ਸਰਕਾਰ ਵਿਰੁੱਧ ਆਪਣਾ ਗੁੱਸਾ ਕੱਢਿਆ | ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਬਿਜਲੀ ਇੱਕ ਘੰਟੇ ਲਈ ਆਉਂਦੀ ਹੈ ਤੇ ਫਿਰ ਛੇ ਘੰਟੇ ਦਾ ਲੰਮਾ ਕੱਟ ਲੱਗਦਾ ਹੈ | ਲੋਕਾਂ ਨੇ ਕਿਹਾ ਕਿ ਬਿਜਲੀ ਦੇ ਨਾਲ ਹੀ ਪਾਣੀ ਦੀ ਸਮੱਸਿਆ ਵੀ ਖੜ੍ਹੀ ਹੋ ਜਾਂਦੀ ਹੈ | ਲੋਕਾਂ ਨੂੰ ਟੈਂਕਰ ਬੁਲਾ ਕੇ ਪਾਣੀ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ | ਇਸ ਦੌਰਾਨ ਵਾਰਡ ਨੰਬਰ 5 ਦੀ ਕੌਂਸਲਰ ਨੇਹਾ ਸ਼ਰਮਾ ਤੇ ਵਾਰਡ ਨੰਬਰ 14 ਦੇ ਕੌਂਸਲਰ ਹਰਜੀਤ ਮਿੰਟਾ ਨੇ ਕਿਹਾ ਕਿ ਜੇਕਰ ਸਰਕਾਰ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਸਕਦੀ ਤਾਂ ਬਿਜਲੀ ਦੀ ਕੋਈ ਸਮੱਸਿਆ ਨਹੀਂ ਸੀ ਆਉਣੀ | ਇਸ ਦੌਰਾਨ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਬਿਜਲੀ ਸਪਲਾਈ ਠੀਕ ਕਰਨ ਦੀ ਮੰਗ ਕੀਤੀ | ਜ਼ਿਕਰਯੋਗ ਹੈ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਅਜਿਹੀ ਹਾਲਤ 'ਚ ਬਿਜਲੀ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਫੋਨ ਨਹੀਂ ਚੁੱਕਦਾ | ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਨਲਾਈਨ ਸ਼ਿਕਾਇਤ ਦਰਜ ਕਰਦੇ ਹੋ, ਤਾਂ ਕੁਝ ਸਮੇਂ ਬਾਅਦ ਸ਼ਿਕਾਇਤ ਬੰਦ ਹੋ ਜਾਂਦੀ ਹੈ ਪਰ ਬਿਜਲੀ ਨਹੀਂ ਆਉਂਦੀ | ਲਾਈਨਮੈਨ ਤੋਂ ਲੈ ਕੇ ਜੇ. ਈ., ਐਸ. ਡੀ. ਓ. ਐਕਸੀਅਨ ਤੱਕ ਕੋਈ ਵੀ ਫੋਨ ਨਹੀਂ ਚੁੱਕਦਾ | ਮਾਮਲੇ ਸੰਬੰਧੀ ਬਿਜਲੀ ਵਿਭਾਗ ਦੇ ਐਕਸੀਅਨ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਸਾਡਾ ਜ਼ਿਆਦਾਤਰ ਸਟਾਫ ਹੜਤਾਲ 'ਤੇ ਹੈ, ਇਸ ਦੇ ਬਾਵਜੂਦ ਅਸੀਂ ਲੋਕਾਂ ਦੀ ਹਰ ਸ਼ਿਕਾਇਤ ਨੂੰ ਪੂਰਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ | ਜ਼ਿਆਦਾ ਗਰਮੀ ਕਾਰਨ ਹਰ ਵਾਰੀ ਲੋਡ ਵਧ ਜਾਂਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਾਡਾ ਸਟਾਫ ਸਖ਼ਤ ਮਿਹਨਤ ਕਰ ਰਿਹਾ ਹੈ |
ਪਿਛਲੀ ਖ਼ਬਰ ਟੈਗੋਰ ਥੀਏਟਰ 'ਚ ਬੱਚਿਆਂ ਦੀਆਂ ਛੁੱਟੀਆਂ ਨੂੰ ਮਨੋਰੰਜਕ ਬਣਾਉਣ ਲਈ ਸਿਖਲਾਈ ਤੇ ਨਾਟਕ ਖੇਡਿਆ <br/> ਅਗਲੀ ਖ਼ਬਰ ਗੁਰਦੁਆਰਾ ਝੰਡਾ ਸਾਹਿਬ ਵਿਖੇ ਧਾਰਮਿਕ ਸਮਾਗਮ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।