21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਹਾੜੇ ਮੌਕੇ ਰਤਵਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕੱਲ੍ਹ <br/>

ਅਜੀਤ ਡੈਸਕ 16-06-2025
ਮੁੱਲਾਂਪੁਰ ਗਰੀਬਦਾਸ, 15 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਬਾਨੀ ਸੱਚਖੰਡਵਾਸੀ ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਹਾੜੇ ਮੌਕੇ 17 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਤੇ ਇੰਜੀਨੀਅਰ ਜਸਵੰਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ 'ਚ ਕਰਵਾਏ ਜਾ ਰਹੇ ਸਮਾਗਮ ਵਿਚ ਟਰੱਸਟ ਦੇ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਢਾਡੀ, ਮਹਾਂਪੁਰਸ਼, ਕਥਾਵਾਚਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਦਿਨ ਸਵੇਰੇ 11 ਵਜੇ ਤੋਂ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ ਤੇ ਸਵੇਰੇ 10 ਵਜੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ | ਇਸ ਮੌਕੇ ਟਰੱਸਟ ਦੇ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਜਿਨ੍ਹਾਂ ਨੇ ਸਲਾਨਾ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਪਤੰਯਲੀ ਯੋਗ ਸੰਮਤੀ ਵਲੋਂ ਖਰੜ 'ਚ 21 ਜੂਨ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ-ਨਿਰਮਲ ਕੁਮਾਰ <br/> ਅਗਲੀ ਖ਼ਬਰ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਲਈ ਲਗਾਇਆ ਗੁਰਮਤਿ ਸਿੱਖਿਆ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।