06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸੈਕਟਰ-79 ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਕੀਰਤਨ ਦਰਬਾਰ <br/>

ਅਜੀਤ ਡੈਸਕ 17-06-2025
ਐੱਸ. ਏ. ਐੱਸ. ਨਗਰ, 16 ਜੂਨ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ 'ਏਕ ਤੂੰ ਹੀ ਗੁਰਮਤਿ ਅਕੈਡਮੀ' ਦੇ ਸਹਿਯੋਗ ਨਾਲ ਗੁਰੂ-ਘਰ ਵਿਖੇ ਲਗਾਇਆ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਵਿਸ਼ੇਸ਼ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਕੰਠ, ਕੀਰਤਨ ਤੇ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕੈਂਪ ਦੀ ਸਮਾਪਤੀ ਮੌਕੇ ਸਿਖਲਾਈ ਹਾਸਲ ਕਰਨ ਵਾਲੇ ਬੱਚਿਆਂ ਵਲੋਂ ਕੀਰਤਨ ਰਾਹੀਂ ਜੁੜੀ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਕੈਂਪ 'ਚ ਭਾਗ ਲੈਣ ਬੱਚਿਆਂ ਨੂੰ ਇਨਾਮ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਡੀ. ਐਸ. ਪੀ. ਬੱਲ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਇਸੇ ਦੌਰਾਨ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਕੈਂਪ ਦੌਰਾਨ ਸਹਿਯੋਗ ਦੇਣ ਲਈ ਜਿਥੇ ਸਮੂਹ ਬੱਚਿਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਏਕ ਤੂੰ ਹੀ ਗੁਰਮਤਿ ਅਕੈਡਮੀ' ਦੀ ਟੀਮ ਦਾ ਸਨਮਾਨ ਵੀ ਕੀਤਾ | ਇਸ ਮੌਕੇ ਮੁਹਾਲੀ ਦੇ ਪੀ. ਸੀ. ਆਰ. ਇੰਚਾਰਜ ਕਪਿਲ, ਗੁਰਮੀਤ ਸਿੰਘ, ਹਰਵਿੰਦਰ ਸਿੰਘ, ਧਰਮਵੀਰ ਸਿੰਘ, ਜਗਮੋਹਨ ਸਿੰਘ, ਇੰਦਰਜੀਤ ਸਿੰਘ, ਸੁੱਚਾ ਸਿੰਘ, ਭਾਗ ਸਿੰਘ, ਡਾ. ਮਦਨਜੀਤ ਸਹੋਤਾ, ਜਤਿੰਦਰ ਅਰੋੜਾ, ਬੀਰਇੰਦਰ ਸਿੰਘ, ਬਲਜੀਤ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਦਰਸ਼ਨ ਸਿੰਘ, ਹਰਜੀਤ ਸਿੰਘ, ਗਿਆਨ ਸਿੰਘ, ਐਮ. ਪੀ. ਸਿੰਘ ਤੇ ਅਵਤਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਘੀ ਕਲਾ ਕੇਂਦਰ ਦਾ 35ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਅਹਿਮਦਾਬਾਦ ਤੇ ਕੇਦਾਰਨਾਥ ਹਾਦਸਿਆਂ 'ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।