06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 17-06-2025
ਲਾਲੜੂ, 16 ਜੂਨ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਮੋਬਾਈਲ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ | ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਦੱਸੀ ਹੈ | ਥਾਣਾ ਹੰਡੇਸਰਾ ਦੇ ਏ. ਐਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਮੋਬਾਈਲ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਹੰਡੇਸਰਾ ਕਰੈਸ਼ਰ ਜ਼ੋਨ ਕੋਲ ਮੌਜੂਦ ਸੀ | ਇਸੇ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਖ਼ਿਲਾਫ਼ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਹਰਿਆਣਾ ਪੰਚਾਇਤੀ ਉਪ ਚੋਣਾਂ ਲਈ 830 ਸੀਟਾਂ 'ਤੇ 73.25 ਫ਼ੀਸਦੀ ਵੋਟਿੰਗ ਹੋਈ-ਧਨਪਤ ਸਿੰਘ <br/> ਅਗਲੀ ਖ਼ਬਰ ਬੁਟੇਰਲਾ ਦੇ ਗੁਰਦੁਆਰਾ ਸਾਹਿਬ 'ਚ ਅੱਖਾਂ, ਦੰਦਾਂ ਸਮੇਤ ਮਾਨਸਿਕ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।